Thursday 29 September 2022

ਬਿਜਲੀ ਬਿੱਲ 2022 ਦੇ ਖਿਲਾਫ਼ ਰੋਸ ਅਤੇ ਰੋਹ ਜਾਰੀ

ਬਿੱਲ ਰੱਦ ਨਾ ਕੀਤਾ ਗਿਆ ਸੰਘਰਸ਼ ਹੋਰ ਤਿੱਖਾ ਕਰਨ ਦੀ ਚੇਤਾਵਨੀ 

ਭਗਤਾ ਭਾਈ:29 ਸਤੰਬਰ 2022: (ਮੁਲਾਜ਼ਮ ਸਕਰੀਨ ਬਿਊਰੋ)::

ਬਿਜਲੀ ਬਿਲ ਦੇ ਖਿਲਾਫ ਰੋਹ ਅਤੇ ਰੋਸ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ। ਆਮ ਲੋਕਾਂ ਨੂੰ ਭਾਵੇਂ ਇਸ ਬਿਲ ਵਿਚ ਲੁਕੀਆਂ ਖਾਮੀਆਂ ਬਾਰੇ ਅਜੇ ਤੱਕਨਹੀਂ ਪਤਾ ਪਾਰ ਮੁਲਾਜ਼ਮਾਂ ਦੇ ਸੰਗਠਨ ਇਸ ਸੰਬੰਧੀ ਲਗਾਤਾਰ ਲੋਕਾਂ ਨੂੰ ਸੁਚੇਤ ਕਰ ਰਹੇ ਹਨ। ਇਸ ਇਲਾਕੇ ਵਿੱਚ ਵੀ ਇਸ ਬਿਲ ਨੂੰ ਲੈ ਕੇ ਰੋਸ ਦਾ ਸਿਲਸਿਲਾ ਜਾਰੀ ਹੈ। ਮੁਜ਼ਾਹਰੇ ਕੀਤੇ ਜਾ ਰਹੇ ਹਨ ਅਤੇ ਜੋਸ਼ੀਲੀ ਨਾਅਰੇਬਾਜ਼ੀ ਵੀ ਹੁੰਦੀ ਹੈ। 

ਸਥਾਨਕ ਸ਼ਹਿਰ ਵਿਖੇ ਸਾਂਝੇ ਫੌਰਮ ਦੇ ਸੱਦੇ ਤੇ ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਵੀਯਨ  ਭਗਤਾ ਭਾਈਕਾ ਦੇ ਟੈਕਨੀਕਲ ਅਤੇ ਕਲੈਰੀਕਲ ਕਾਮਿਆਂ ਵੱਲੋਂ ਬਿਜਲੀ ਬਿੱਲ 2022 ਦੀਆਂ ਕਾਪੀਆਂ ਸਾੜ੍ਹ ਕੇ ਰੋਸ ਰੈਲੀ ਕੀਤੀ ਗਈ। ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਵੱਖ ਵੱਖ ਆਗੂਆਂ ਨੇ ਸੰਬੋਧਨ ਕਰਦੇ ਹੋਏ ਬਿਜਲੀ ਬਿੱਲ 2022 ਰੱਦ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਬਿਜਲੀ ਬਿੱਲ 2022 ਲਾਗੂ ਹੋਣ ਨਾਲ ਕਿਸਾਨਾ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਨੁਕਸਾਨ ਨਾਲ ਇਹ ਬਿੱਲ ਹਰ ਇੱਕ ਵਰਗ ਲਈ ਘਾਤਕ ਸਾਬਿਤ ਹੋਵੇਗਾ। 

ਇਸ ਮੌਕੇ ਟੈਕਨੀਕਲ ਸਰਵਿਸਿਜ ਜਥੇਬੰਦੀ ਨੇ ਮੰਗ ਕੀਤੀ ਕਿ ਬਿਜਲੀ ਬਿੱਲ 2022 ਜਲਦੀ ਰੱਦ ਕੀਤਾ ਜਾਵੇ। ਉਹਨਾਂ ਕਿਹਾ ਜੇਕਰ ਬਿੱਲ ਰੱਦ ਨਾ ਕੀਤਾ ਗਿਆ ਤਾਂ ਜਥੇਬੰਦੀਆਂ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੀਆਂ। ਇਸ ਮੌਕੇ ਅਮਨਦੀਪ ਸਿੰਘ ਸਕੱਤਰ, ਜਸਵੀਰ ਸਿੰਘ ਜ.ਸਕੱਤਰ, ਕਮਲਦੀਪ ਸਿੰਘ ਡਵੀਜ਼ਨ ਜ.ਸਕੱਤਰ, ਅਮਨਦੀਪ ਸਿੰਘ ਭਾਈਰੂਪਾ ਮੀਤ ਪ੍ਰਧਾਨ ਡਵੀਜ਼ਨ, ਗੁਰਮੇਲ ਸਿੰਘ ਮੀਤ ਪ੍ਰਧਾਨ ਸ/ਡ ਅਤੇ ਬਲਜੀਤ ਸਿੰਘ ਸਰਕਲ ਸਹਾਇਕ ਸਕੱਤਰ ਆਦਿ ਹਾਜ਼ਰ ਸਨ।

No comments:

Post a Comment

ਪੰਜਾਬ ਮੰਡੀ ਬੋਰਡ ਨੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Thursday 14th March 2024 at 5:20 PM ਬੈਠਕ ਦੌ ਰਾਨ ਮੁਲਾਜਮਾਂ ਦੀਆਂ ਮੰਗਾਂ ਤੇ ਹੋਈ ਵਿਸਥਾਰ ਨਾਲ ਚਰਚਾ ਮੋਹਾਲੀ // ਚੰਡੀਗੜ੍ਹ : 14  ਮਾਰਚ , 2024 :  ( ਕਾਰਤਿਕਾ...