Friday 30 September 2022

ਸਰਕਾਰੀ ਸਕੂਲਾਂ ਦੇ ਸਰਕਾਰੀਕਰਨ ਦੀ 65ਵੀਂ ਵਰ੍ਹੇ ਗੰਢ ‍ਮਨਾਈ

  ਸਾਂਝੀ ਸਿੱਖਿਆ ਪ੍ਰਣਾਲੀ'  ਵਿਸ਼ੇ ਉੱਤੇ ਸੈਮੀਨਾਰ ਵਿੱਚ ਅਹਿਮ ਮੁੱਦੇ 

ਸਿੱਖਿਆ ਦਾ ਨਿੱਜੀਕਰਨ ਅਤੇ ਵਪਾਰੀਕਰਨ ਬੰਦ ਕੀਤਾ ਜਾਵੇ 
ਸਾਰੀ ਸਿੱਖਿਆ ਸਰਕਾਰੀ ਕੰਟਰੋਲ ਅਧੀਨ ਕਰਨ ਦੀ ਮੰਗ ਵੀ ਦੁਹਰਾਈ 

ਲੁਧਿਆਣਾ: 30 ਸਤੰਬਰ 2022: (ਐਮ ਐਸ ਭਾਟੀਆ//ਮੁਲਾਜ਼ਮ ਸਕਰੀਨ)::

ਗੌਰਮਿੰਟ ਸਕੂਲ ਟੀਚਰਜ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਵੱਲੋਂ
ਕੀਤੇ ਗਏ ਫੈਸਲੇ ਅਨੁਸਾਰ ਸਰਕਾਰੀ ਸਕੂਲਾਂ ਦੇ ਸਰਕਾਰੀਕਰਨ ਦੀ 65ਵੀਂ ਵਰ੍ਹੇ ਗੰਢ ‍ ਬੜੇ ਜੋਸ਼ੋ ਖਰੋਸ਼ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ 'ਤੇ 'ਸਾਂਝੀ ਸਿਖਿਆ ਪ੍ਰਣਾਲੀ' ਸਬੰਧੀ ਸੈਮੀਨਾਰ ਸਥਾਨਕ ਸ.ਸ.ਸ. ਸਕੂਲ ਮਲੌਦ ਵਿਖੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਜ਼ਿਲ੍ਹਾ ਪ੍ਰਧਾਨ ਪਰਮਿੰਦਰਪਾਲ ਸਿੰਘ ਰਾਮਗੜ੍ਹ ਸਰਦਾਰਾਂ, ਜ਼ਿਲ੍ਹਾ ਸਕੱਤਰ ਪ੍ਰਵੀਨ ਕੁਮਾਰ, ਜਗਮੇਲ ਸਿੰਘ ਪੱਖੋਵਾਲ ਦੀ ਅਗਵਾਈ ਵਿਚ ਕੀਤਾ ਗਿਆ। 

ਜਥੇਬੰਦੀ ਦੇ ਸਰਪਰਸਤ ਚਰਨ ਸਿੰਘ ਸਰਾਭਾ, ਪ੍ਰਵੀਨ ਕੁਮਾਰ ਮਨੀਸ਼ ਸ਼ਰਮਾ, ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਧਿਆਪਕ ਲਹਿਰ ਦੇ ਆਗੂ ਬਾਬਾ ਮਹਿੰਦਰ ਸਿੰਘ ਤੂਰ ਦੀ ਅਗਵਾਈ ਹੇਠ ਲੰਬੇ ਸੰਘਰਸ਼ ਤੋਂ ਬਾਅਦ ਪਹਿਲੀ ਅਕਤੂਬਰ 1957 ਨੂੰ ਜ਼ਿਲ੍ਹਾ ਬੋਰਡਾਂ ਤੋਂ  ਸਕੂਲ ਸਿੱਖਿਆ ਵਿਭਾਗ ਵਿੱਚ ਸ਼ਾਮਲ ਹੋਏ ਸਨ। ਜਿਸ ਨਾਲ ਪੰਜਾਬ ਦੇ ਸਕੂਲਾਂ ਤੇ ਸਿੱਖਿਆ ਦਾ ਸਰਕਾਰੀਕਰਨ ਹੋਇਆ ਤੇ ਸਾਰੇ ਬੱਚੇ ਇੱਕ ਸਾਰ ਗੁਣਾਤਮਕ ਸਿੱਖਿਆ ਪ੍ਰਾਪਤ ਕਰਨ ਦੇ ਯੋਗ ਹੋਏ। 

ਇਸ ਤੋਂ ਅੱਗੇ ਜਗਮੇਲ ਸਿੰਘ ਪੱਖੋਵਾਲ,  ਟਹਿਲ ਸਿੰਘ ਸਰਾਭਾ,  ਬਲਵੀਰ ਸਿੰਘ ਕੰਗ, ਚਰਨਜੀਤ ਸਿੰਘ, ਧਰਮ ਸਿੰਘ, ਹਰਮਿੰਦਰ ਸਿੰਘ ਕੈਂਥ  ਨੇ ਦੱਸਿਆ ਕਿ ਸੈਮੀਨਾਰ ਦੌਰਾਨ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ 2020 ਰੱਦ ਕਰਕੇ ਕੋਠਾਰੀ ਸਿੱਖਿਆ ਕਮਿਸ਼ਨ ਵੱਲੋਂ ਤਜਵੀਜ਼ਤ ਤੇ ਭਾਰਤੀ ਸੰਸਦ ਵੱਲੋਂ ਪਾਸ 1968 ਦੀ ਸਿੱਖਿਆ ਨੀਤੀ ਲਾਗੂ ਕਰਨ , ਪ੍ਰੀ- ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਤੇ ਯੂਨੀਵਰਸਿਟੀ ਪੱਧਰ ਦੀ ਸਾਰੀ ਸਿੱਖਿਆ ਸਰਕਾਰੀ ਸੰਸਥਾਵਾਂ ਤੇ ਸਰਕਾਰੀ  ਕੰਟਰੋਲ ਅਧੀਨ ਕਰਨ ਦੀ ਮੰਗ ਵੀ ਦੁਹਰਾਈ ਗਈ। 

ਇਸਦੇ ਨਾਲ ਹੀ ਸਕੂਲ ਆਫ਼ ਐਮੀਨੈਂਸ ਬਨਾਉਣ ਦੀ ਜਗ੍ਹਾ ਸਾਰੇ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣ ਦੀ ਮੰਗ ਵੀ ਕੀਤੀ ਗਈ। ਇਹ ਵੀ ਮੰਗ ਕੀਤੀ ਗਈ ਕਿ ਆਦਰਸ਼, ਮਾਡਲ, ਮੈਰੀਟੋਰੀਅਸ ਸਕੂਲਾਂ ਨੂੰ ਸਥਾਪਤ ਸਕੂਲ ਪ੍ਰਣਾਲੀ ਵਿੱਚ ਮਰਜ਼ ਕੀਤਾ ਜਾਵੇ,  ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰਨ, 2004 ਤੋਂ ਬਾਅਦ ਨਿਯੁਕਤ ਅਧਿਆਪਕਾਂ ਤੇ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਸਮੂਹ ਠੇਕਾ ਅਧਾਰਤ ਅਧਿਆਪਕਾਂ, ਵਲੰਟੀਅਰਜ਼, ਕੰਪਿਊਟਰ ਅਧਿਆਪਕ ਤੇ ਐੱਨ.ਐੱਸ.ਕਿਊ.ਐੱਫ ਟੀਚਰਾਂ ਨੂੰ ਵਿਭਾਗ 'ਚ ਰੈਗੂਲਰ ਕਰਨ,  ਆਦਰਸ਼, ਮਾਡਲ,ਮੈਰੀਟੋਰੀਅਸ ਤੇ ਹੋਰ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਸਕੂਲਾਂ ਨੂੰ ਸਟਾਫ਼ ਸਮੇਤ ਵਿਭਾਗ ਵਿੱਚ ਸ਼ਾਮਲ ਕਰਨ, ਵੱਖ ਵੱਖ ਸਮੇਂ ਤੇ ਅਧਿਆਪਕਾਂ ਦੇ  ਸੰਘਰਸ਼ ਦੌਰਾਨ ਅਧਿਆਪਕਾਂ ਤੇ ਦਰਜ਼ ਨਜਾਇਜ਼ ਪਰਚੇ ਤੇ ਕਾਰਨ ਦੱਸੋ ਨੋਟਿਸ ਰੱਦ ਕਰਨ, ਸਿੱਖਿਆ, ਸਿਹਤ, ਬਿਜਲੀ, ਰੋਡਵੇਜ਼ ਅਤੇ ਹੋਰ ਜਨਤਕ ਭਲਾਈ ਦੇ ਮਹਿਕਮਿਆ ਦਾ ਨਿੱਜੀਕਰਨ ਬੰਦ ਕਰਨ ਤੇ ਇਨ੍ਹਾਂ ਵਿਭਾਗਾਂ ਵਿਚ ਖਾਲੀ ਪਈਆਂ ਅਸਾਮੀਆਂ ਭਰਨ ਆਦਿ ਹੋਰ ਮੰਗਾਂ ਦੀ ਪ੍ਰਾਪਤੀ ਲਈ ਵੀ ਆਵਾਜ਼ ਬੁਲੰਦ ਕੀਤੀ ਗਈ। 

ਇਸ ਸਮੇਂ ਆਗੂਆਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ  ਸਿਖਿਆ ਮਾਰੂ ਤੇ ਸਰਕਾਰੀ ਸਕੂਲਾਂ ਦਾ ਉਜਾੜਾ ਕਰਨ ਵਾਲੀਆਂ ਨੀਤੀਆਂ ਨੂੰ ਜਨਤਕ ਕਰਨ ਅਤੇ ਵਾਪਸ ਮੋੜਨ ਲਈ ਮੀਟਿੰਗਾਂ,ਸੈਮੀਨਾਰ,ਮਾਰਚ ਆਦਿ  ਕੀਤੇ ਜਾਣਗੇ। ਇਸ ਸਮੇਂ ਲੈਕਚਰਾਰ ਦਰਸ਼ਨ  ਸਿੰਘ, ਸੁਖਜਿੰਦਰ ਸਿੰਘ ਹੈਪੀ , ਜਗਦੇਵ ਸਿੰਘ, ਪਰਮਜੀਤ ਸਿੰਘ, ਜਗਪਾਲ ਸਿੰਘ, ਕਮਲਦੀਪ ਸਿੰਘ, ਬੂਟਾ ਸਿੰਘ, ਹਾਕਮ ਸਿੰਘ, ਹਰਮਿੰਦਰਪਾਲ ਸਿੰਘ, ਤਰਨਜੀਤ ਸਿੰਘ, ਜਸਵੀਰ ਸਿੰਘ ਜੱਸਾ, ਚਰਨ ਸਿੰਘ ਤਾਜਪੁਰੀ, ਜੋਰਾ ਸਿੰਘ ਬੱਸੀਆਂ, ਸ਼ਮਸ਼ੇਰ ਸਿੰਘ ਬੁਰਜ ਲਿੱਟਾਂ, ਹਰਪ੍ਰੀਤ ਸਿੰਘ ਅੱਬੂਵਾਲ, ਬਲਵਿੰਦਰ ਸਿੰਘ, ਕ੍ਰਿਸ਼ਨ ਲਾਲ,  ਮੁਹੰਮਦ ਆਰਿਫ , ਬਲਦੇਵ ਸਿੰਘ, ਰਾਜੀਵ ਕੁਮਾਰ, ਹਰਵਿੰਦਰ ਸਿੰਘ, ਮੁਹੰਮਦ ਨਾਸਰ, ਆਦਿ ਆਗੂ ਹਾਜਰ  ਸਨ।

ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ  ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ। 

No comments:

Post a Comment

ਪੰਜਾਬ ਮੰਡੀ ਬੋਰਡ ਨੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Thursday 14th March 2024 at 5:20 PM ਬੈਠਕ ਦੌ ਰਾਨ ਮੁਲਾਜਮਾਂ ਦੀਆਂ ਮੰਗਾਂ ਤੇ ਹੋਈ ਵਿਸਥਾਰ ਨਾਲ ਚਰਚਾ ਮੋਹਾਲੀ // ਚੰਡੀਗੜ੍ਹ : 14  ਮਾਰਚ , 2024 :  ( ਕਾਰਤਿਕਾ...