Wednesday, 16 February 2022

ਡੀਟੀਸੀ ਵਰਕਰਾਂ ਨੇ ਲੋਕਾਂ ਨੂੰ ਸੋਚ-ਸਮਝ ਕੇ ਵੋਟ ਪਾਉਣ ਦੀ ਕੀਤੀ ਅਪੀਲ

16th February 2022, 4:00 PM

ਦਿੱਲੀ ਦੇ ਮੁਲਾਜ਼ਮਾਂ ਨੇ ਕੇਜਰੀਵਾਲ ਦੀ ਵਾਅਦਾਖਿਲਾਫੀ ਦਾ ਭਾਂਡਾ ਭੰਨਿਆ

17 ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਕੀਤੀ ਮੰਗ
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਡੀਟੀਸੀ ਵਰਕਰ ਯੂਨਿਟੀ ਸੈਂਟਰ (ਏਕਟੂ) ਦੇ ਆਗੂ

ਮੋਹਾਲੀ: 16 ਫਰਵਰੀ 2022: (ਗੁਰਜੀਤ ਬਿੱਲਾ//ਮੁਲਾਜ਼ਮ ਸਕਰੀਨ)::
ਰਾਜ ਪ੍ਰਬੰਧ ਅਤੇ ਸਰਕਾਰੀ ਸਿਸਟਮ ਮੁਲਾਜ਼ਮਾਂ ਬਿਨਾ ਨਹੀਂ ਚੱਲਿਆ ਕਰਦੇ ਪਰ ਇਸਦੇ ਬਾਵਜੂਦ ਇਹਨਾਂ ਨੂੰ ਆਪਣੀਆਂ ਹੱਕੀਂ ਮੰਗਾਂ ਲਈ ਵੀ ਸੰਘਰਸ਼ਾਂ ਵਾਲੇ ਰਾਹ ਅਖਤਿਆਰ ਕਰਨੇ ਪੈਂਦੇ ਹਨ।  ਦਿੱਲੀ ਸਰਕਾਰ ਦੇ ਟਰਾਂਸਪੋਰਟ ਕਾਰਪੋਰੇਸ਼ਨ ਵਿੱਚ ਕੰਮ ਕਰਦੇ ਪੱਕੇ ਅਤੇ ਕੱਚੇ ਮੁਲਾਜ਼ਮਾਂ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਉਤੇ ਵਾਅਦਾਖਿਲਾਫੀ ਦਾ ਦੋਸ਼ ਲਗਾਇਆ ਹੈ। ਅੱਜ ਇੱਥੇ ਮੋਹਾਲੀ ਪ੍ਰੈਸ ਕਲੱਬ ਵਿੱਚ ਇਕ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦੇ ਹੋਏ ਡੀਟੀਸੀ ਵਰਕਰ ਯੂਨਿਟੀ ਸੈਂਟਰ (ਏਕਟੂ) ਦੇ ਜਨਰਲ ਸਕੱਤਰ ਰਾਜੇਸ਼ ਚੋਪੜਾ, ਸਕੱਤਰ ਨਰੇਸ਼ ਕੁਮਾਰ, ਕੈਸ਼ੀਅਰ ਵਿਨੋਦ ਕੁਮਾਰ ਅਤੇ ਏਆਈਸੀਸੀਟੀਯੂ ਦਿੱਲੀ ਦੇ ਆਗੂ ਅਭਿਸ਼ੇਕ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ 2015 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਸਮੇਂ ਸਾਰੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪ੍ਰੰਤੂ ਅੱਜ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਨੂੰ ਵੀ ਤਿਆਰ ਨਹੀਂ ਹੈ। 
ਉਨ੍ਹਾਂ ਕਿਹਾ ਕਿ ਸਾਡੀ ਯੂਨੀਅਨ ਵੱਲੋਂ ਅਨੇਕਾਂ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਿਰਤ ਮੰਤਰੀ ਤੇ ਉਪ ਮੁੱਖ ਮੰਤਰੀ ਮੁਨੀਸ਼ ਸਿਸ਼ੋਦੀਆ ਸਮੇਤ ਹੋਰ ਮੰਤਰੀਆਂ ਨਾਲ ਆਪਣੀਆਂ ਹੱਕੀ ਮੰਗਾਂ ਲਈ ਗੱਲਬਾਤ ਕਰਨ ਦਾ ਸਮਾਂ ਮੰਗਿਆ, ਪ੍ਰੰਤੂ ਸਾਨੂੰ ਨਿਰਾਸ਼ਾ ਹੀ ਮਿਲੀ। 
ਅੱਜ ਦੇ ਪੱਤਰਕਾਰ ਸੰਮੇਲਨ ਵਿੱਚ ਉਨ੍ਹਾਂ ਅੱਗੇ ਕਿਹਾ ਕਿ ਸਾਡਾ ਇੱਥੇ ਪ੍ਰੈਸ ਕਾਨਫਰੰਸ ਕਰਨ ਦਾ ਮਕਸਦ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਜਰੀਵਾਲ ਵੱਲੋਂ ਕੀਤੇ ਜਾ ਰਹੇ ਝੂਠੇ ਵਾਅਦਿਆਂ ਤੋਂ ਚੌਕਸ ਕੀਤਾ ਜਾਵੇ। ਜਿਸ ਨੇ ਸਾਡੀਆਂ ਰੈਲੀਆਂ, ਮੀਟਿੰਗਾਂ ਵਿੱਚ ਆ ਕੇ ਸਾਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਅੱਜ ਉਸ ਕੋਲ ਸਾਡੀ ਗੱਲ ਸੁਣਨ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਆਉਣ ਤੋਂ ਬਾਅਦ ਦਿੱਲੀ ਟਰਾਂਸਪੋਰਟ ਵਿੱਚ ਨਵੀਂਆਂ ਬੱਸਾਂ ਦਾ ਵਾਧਾ ਵੀ ਨਹੀਂ ਕੀਤਾ ਗਿਆ।
ਉਨ੍ਹਾਂ ਮੰਗ ਕੀਤੀ ਕਿ 17 ਹਜ਼ਾਰ ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ, ਖਟਾਰਾ ਬੱਸਾਂ ਦੀ ਥਾਂ 11000 ਨਵੀਆਂ ਬੱਸਾਂ ਪਾਈਆਂ ਜਾਣ, ਮੁਲਾਜ਼ਮਾਂ ਦੀਆਂ ਘੱਟੋ ਘੱਟ ਉਜਰਤਾਂ ਵਿੱਚ ਵਾਧਾ ਕੀਤਾ ਜਾਵੇ। ਇਸ ਮੌਕੇ ਉਹਨਾਂ ਦੇ ਨਾਲ ਏਆਈਸੀਸੀਟੀਯੂ ਚੰਡੀਗੜ੍ਹ ਦੇ ਪ੍ਰਧਾਨ ਕੰਵਲਜੀਤ ਸਿੰਘ, ਜਨਰਲ ਸਕੱਤਰ ਸਤੀਸ਼ ਕੁਮਾਰ ਅਤੇ ਏਆਈਸੀਸੀਟੀਯੂ ਦੇ ਕੌਮੀ ਮੈਂਬਰ ਜੀਵਾ ਰਾਜ ਵੀ ਹਾਜ਼ਰ ਸਨ।

Wednesday, 29 December 2021

ਬਸ ਅੱਡੇ 'ਤੇ ਰੋਜ਼ਗਾਰ//ਨੌਕਰੀ//ਮੁਲਾਜ਼ਮਤ ਲਈ ਮੌਕਾ-31 ਨੂੰ ਮਿਲੋ

Wednesday: 29th December 2021 at 4:59 PM

ਡਿਪੂ ਮੈਨੇਜਰ ਪਨਬਸ ਲੁਧਿਆਣਾ ਨਾਲ ਸੰਪਰਕ ਕਰੋ 

ਬੱਸ ਸਟੈੱਡ ਲੁਧਿਆਣਾ:ਅੱਡਾ ਫੀਸ ਤੇ ਡੀ.ਸੀ ਰੇਟ ਅਨੁਸਾਰ ਕੰਮ ਕਰਨ ਲਈ ਕਰਮਚਾਰੀਆਂ ਦੀ ਲੋੜ


ਲੁਧਿਆਣਾ
: 28 ਦਸੰਬਰ 2021:(ਮੁਲਾਜ਼ਮ ਸਕਰੀਨ ਬਿਊਰੋ):: 

ਨਿੱਕੇ ਨਿੱਕੇ ਕੰਮ, ਨਿੱਕੀਆਂ ਨਿੱਕੀਆਂ ਨੌਕਰੀਆਂ, ਛੋਟੇ ਛੋਟੇ ਰੋਜ਼ਗਾਰ ਅਤੇ ਘਰੇਲੂ ਕੰਮਾਂ ਦੇ ਆਸਰੇ ਬੇਰੋਜ਼ਗਾਰੀ ਅਤੇ ਮਹਿੰਗਾਈ ਦਾ ਮੁਕਾਬਲਾ ਕਰਨਾ ਆਸਾਨ  ਹੋ ਸਕਦਾ ਹੈ। ਗਰੀਬੀ ਦੀ ਪਹਾੜ ਕੱਟੇ ਜਾ ਸਕਦੇ ਹਨ। ਰੋਡਵੇਜ਼ ਵਾਲੇ ਖੇਤਰ ਵਿੱਚ ਕੰਮਾਂ ਦੀ ਲੋੜ ਨਿਕਲੀ ਹੈ ਜਿੱਥੋਂ ਅੱਗੇ ਲਈ ਵੀ ਹੋਰ ਰਸਤੇ ਮਿਲ ਸਕਣਗੇ। 

ਡਿਪੂ ਮੈਨੇਜਰ ਪਨਬਸ ਲੁਧਿਆਣਾ ਸ਼੍ਰੀ ਰਾਜੀਵ ਦੱਤਾ ਨੇ ਦੱਸਿਆ ਕਿ ਬੱਸ ਸਟੈੱਡ ਲੁਧਿਆਣਾ ਦੀ ਅੱਡਾ ਫੀਸ ਤੇ ਡੀ.ਸੀ ਰੇਟ ਅਨੁਸਾਰ ਕੰਮ ਕਰਨ ਲਈ ਕਰਮਚਾਰੀਆਂ ਦੀ ਜਰੂਰਤ ਹੈ (ਸਿਰਫ ਲੜਕੇ ਵਿੱਦਿਅਕ ਯੋਗਤਾ ਦਸਵੀਂ ਪਾਸ)। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਮਿਤੀ 31-12-2021 ਦਿਨ ਸ਼ੁੱਕਰਵਾਰ ਸਵੇਰੇ 10:00 ਵਜੇ ਦਫ਼ਤਰ ਡਿਪੂ ਪਨਬੱਸ ਲੁਧਿਆਣਾ ਵਿਖੇ ਆਪਣੇ ਦਸਤਾਵੇਜ਼ਾਂ ਸਮੇਤ ਸੰਪਰਕ ਕਰ ਸਕਦੇ ਹਨ।

Tuesday, 7 December 2021

ਸੰਯੁਕਤ ਕਿਸਾਨ ਮੋਰਚਾ ਵੱਲੋਂ ਰੋਡਵੇਜ਼ ਮੁਲਾਜ਼ਮਾਂ ਦੇ ਅੰਦੋਲਨ ਦੀ ਹਮਾਇਤ

 ਪਨਬੱਸ/PRTC ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ਤੇ-ਸਤਨਾਮ ਸਿੰਘ

ਪੰਜਾਬ/ਚੰਡੀਗੜ੍ਹ ਦੇ ਨਾਲ ਨਾਲ ਪੰਜਾਬ ਤੋਂ ਬਾਹਰ ਵੀ ਆਵਾਜਾਈ ਤੇ ਅਸਰ 

ਸਰਕਾਰੀ ਟ੍ਰਾਂਸਪੋਰਟ ਨੂੰ ਬਚਾਉਣ ਲਈ 10 ਹਜ਼ਾਰ ਬੱਸਾਂ ਤੁਰੰਤ ਪਾਵੇ ਸਰਕਾਰ

ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕਰੋ-ਜਸਪਾਲ ਸ਼ਰਮਾ


ਲੁਧਿਆਣਾ
: 7 ਦਸੰਬਰ 2021: (ਮੁਲਾਜ਼ਮ ਸਕਰੀਨ//ਜਨਤਾ ਸਕਰੀਨ)::

ਸੰਯੁਕਤ ਕਿਸਾਨ ਮੋਰਚੇ ਦੇ ਮੰਚ ਤੋਂ ਵੀ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਨਾ ਆਪਣੇ ਅੰਦੋਲਨ ਦਾ ਐਲਾਨ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇਹਨਾਂ ਦੇ ਅੰਦੋਲਨ ਦੀ ਵੀ ਹਮਾਇਤ ਕਰ ਦਿੱਤੀ ਹੈ ਅਤੇ ਇਹਨਾਂ ਦੀਆਂ ਮੰਗਾਂ ਦੀ ਵੀ। ਇਸ ਹਮਾਇਤ ਤੋਂ ਬਾਅਦ ਸੰਘਰਸ਼-ਸ਼ੀਲ ਮੁਲਾਜ਼ਮਾਂ ਦੇ ਹੌਂਸਲੇ ਹੋਰ ਬੁਲੰਦ ਹੋ ਗਏ ਹਨ। ਇਸਦੇ ਨਾਲ ਹੀ ਇੱਕ ਗੱਲ ਹੋਰ ਖੁੱਲ੍ਹ ਕੇ ਸਾਹਮਣੇ ਆਈ ਹੈ ਕਿ ਮੋਦੀ ਸਰਕਾਰ ਦੇ ਨਾਲ ਨਾਲ ਪੰਜਾਬ ਦੀ ਕਾਂਗਰਸ ਸਰਕਾਰ ਵੀ ਨਿਜੀਕਰਨ ਦੀ ਹਾਮੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਹੀ ਉਤਸ਼ਾਹਿਤ ਕਰਨ ਵਿਚ ਯਕੀਨ ਰੱਖਦੀ ਹੈ। ਸਟੇਟ ਟਰਾਂਸਪੋਰਟ ਨੂੰ ਡੋਬ ਕੇ ਪ੍ਰਾਈਵੇਟ ਟਰਾਂਸਪੋਰਟਰਾਂ ਦੇ ਬੇੜਿਆਂ ਦੀ ਆਮਦਨ ਵਧਾਉਣ ਵਾਲੇ ਰਵਈਏ ਤੋਂ ਮੁਲਾਜ਼ਮ ਵੀ ਨਿਰਾਸ਼ ਹਨ। 

ਜ਼ਿਕਰਯੋਗ ਹੈ ਕਿ ਚੰਨੀ ਸਰਕਾਰ ਨੇ ਸੱਤਾ ਵਿੱਚ ਆਉਂਦਿਆਂ ਸਾਰ ਹੀ ਜਿਹਨਾਂ ਖੇਤਰਾਂ ਦੇ ਦੇ ਕਿਰਤੀਆਂ/ਮੁਲਾਜ਼ਮਾਂ ਨੂੰ ਉਹਨਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਛੇਤੀ ਮੰਨਣ ਦੇ ਭਰੋਸੇ ਦਿੱਤੇ ਸਨ ਉਹਨਾਂ ਨੇ ਇਹਨਾਂ ਮੁਲਾਜ਼ਮਾਂ ਨੰ ਕੀਲ ਲਿਆ ਸੀ। ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਤੂਫ਼ਾਨੀ ਤਰੇਜ਼ੀ ਨਾਲ ਕੁਝ ਐਕਸ਼ਨ ਵੀ ਕੀਤੇ ਸਨ। ਇੰਝ ਲੱਗਦਾ ਸੀ ਕਿ ਹੁਣ ਛੇਤੀ ਕੀਤਿਆਂ ਹੜਤਾਲ ਨਹੀਂ ਹੋਣ ਲੱਗੀ। ਪਰ ਇਹ ਉਮੀਦਾਂ ਕੁਝ ਕੁ ਹਫਤੇ ਹੀ ਕਾਇਮ ਵੀ ਰਹੀਆਂ ਪਰ ਛੇਤੀ ਹੀ ਇਹਨਾਂ ਮੁਲਾਜ਼ਮਾਂ ਦਾ ਚੰਨੀ ਸਰਕਾਰ ਤੋਂ ਵੀ ਮੋਹ ਭੰਗ ਹੋ ਗਿਆ। ਇਸ ਤਰ੍ਹਾਂ ਇੱਕ ਵਾਰ ਫੇਰ  ਹੜਤਾਲਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। 

ਅੱਜ ਮਿਤੀ 07 ਦਸੰਬਰ 2021 ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਪਨਬੱਸ ਅਤੇ PRTC ਦੀਆਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ। ਇਸ ਮੌਕੇ ਰੈਲੀਆਂ ਵੀ ਹੋਈਆਂ ਧਰਨੇ ਵੀ ਦਿੱਤੇ ਗਏ। ਲੁਧਿਆਣਾ ਡਿਪੂ ਵਿਖੇ ਬੋਲਦਿਆਂ ਪ੍ਰਧਾਨ ਸਤਨਾਮ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਬੜੈਚ , ਸੁਖਵਿੰਦਰ ਸਿੰਘ,ਪੀ ਆਰ ਟੀ ਸੀ ਤੋਂ ਸੁਬਾ ਆਗੂ ਜਗਤਾਰ ਸਿੰਘ,ਡਿਪੂ ਪ੍ਰਧਾਨ ਗੁਰਬਾਜ ਸਿੰਘ, ਦਲਜੀਤ ਸਿੰਘ ਨੇ ਕਿਹਾ ਕਿ ਪਨਬਸ ਅਤੇ PRTC ਦੀ ਹੜਤਾਲ ਪੰਜਾਬ ਸਰਕਾਰ ਵੱਲੋਂ ਜਾਨਬੁੱਝ ਕੇ ਕਰਵਾਈ ਗਈ ਹੈ ਕਿਉਂਕਿ ਯੂਨੀਅਨ ਵਲੋਂ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ 22ਨਵੰਬਰ 2021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਵਿੱਚ ਵੀ ਕਲੀਅਰ ਕੀਤਾ ਗਿਆ ਸੀ ਕਿ ਜੇਕਰ ਹੱਲ ਨਾ ਕੀਤਾ ਤਾਂ ਵਰਕਰ ਤਰੁੰਤ ਹੜਤਾਲ ਤੇ ਚਲੇ ਜਾਣਗੇ। ਇਸਦੇ ਬਾਵਜੂਦ ਗੱਲ ਅੱਗੇ ਨਹੀਂ ਵੱਧ ਸਕੀ। 

ਇਸਦੇ ਨਾਲ ਹੀ ਮੰਤਰੀ ਨੇ ਕਿਹਾ ਸੀ ਕਿ ਠੀਕ ਹੈ ਪ੍ਰੰਤੂ ਕੈਬਨਿਟ ਮੀਟਿੰਗ ਵਿੱਚ ਹੱਲ ਨਹੀਂ ਕੀਤਾ ਗਿਆ ਅਤੇ ਆਗੂ ਵਲੋਂ ਪਹਿਲਾਂ ਮੰਤਰੀ ਦੇ ਪੀ ਏ ਫੇਰ ਓ ਐਸ ਡੀ ਨਾਲ ਫੋਨ ਤੇ ਸੰਪਰਕ ਕੀਤਾ ਗਿਆ ਅਤੇ ਹੱਲ ਨਾ ਹੋਣ ਤੇ ਆਪਣੇ ਸੰਘਰਸ਼ ਦਾ ਐਲਾਨ ਕੀਤਾ ਗਿਆ ਪ੍ਰੰਤੂ ਸਰਕਾਰ ਵਲੋਂ ਕੋਈ ਮੀਟਿੰਗ ਜਾ ਠੋਸ ਹੱਲ ਨਹੀਂ ਕੀਤਾ ਗਿਆ। ਮਤਲਬ ਕਿ ਇੱਕ ਵਾਰ ਫੇਰ ਲਟਕਣਬਾਜ਼ੀ ਵਰਗਾ ਰਵਈਆ ਸਾਹਮਣੇ ਆ ਗਿਆ ਹੈ। ਸਿੱਟੇ ਵੱਜੋਂ ਇਹਨਾਂ ਮੁਲਾਜ਼ਮਾਂ ਨੂੰ ਮਜਬੂਰਨ 7 ਦਸੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਤੇ ਜਾਣਾ ਪਿਆ। ਹੜਤਾਲ ਸ਼ੁਰੂ ਹੋਣ ਨਾਲ ਵੱਖ ਵੱਖ ਰੂਟਾਂ ਤੇ ਵੱਖ ਸਟੇਸ਼ਨਾਂ ਤੇ ਸਵਾਰੀਆਂ ਨੂੰ ਖੱਜਲ ਖੁਆਰ ਹੋਣਾ ਪਿਆ। 

ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14 ਸਤੰਬਰ 2021 ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਫੇਰ 6 ਅਕਤੂਬਰ 2021 ਨੂੰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ ਫੇਰ 12 ਅਕਤੂਬਰ 2021 ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿੱਚ ਪੱਕੇ ਕੀਤਾ ਜਾਵੇਗਾ ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾ ਤੋੜਨ ਦੀ ਨੀਤੀ ਨਜ਼ਰ ਆਉਂਦੀ ਦਿੱਸੀ ਕਿ ਸਰਕਾਰੀ ਟਰਾਂਸਪੋਰਟ ਖਤਮ ਕਰਨ ਨੂੰ ਸਰਕਾਰ ਤਿਆਰ ਹੈ। 

ਇਸ ਲਈ ਸੰਘਰਸ਼ ਦਾ ਹੀ ਰਸਤਾ ਬਾਕੀ ਬਚਿਆ ਹੈ। ਸੰਘਰਸ਼ ਕਰਨ ਦਾ ਯੂਨੀਅਨ ਨੇ ਫੈਸਲਾ ਕੀਤਾ ਤੇ ਮਿਤੀ 22 ਨਵੰਬਰ 2021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਵਿੱਚ 3  ਸਾਲ ਵਾਲੇ ਠੇਕੇ ਤੇ ਰੱਖੇ ਮੁਲਾਜ਼ਮ ਜੋ ਪੰਜਾਬ ਸਰਕਾਰ ਅਤੇ ਵੱਖ-ਵੱਖ ਰਾਜਾਂ ਨੇ ਪੱਕੇ ਕੀਤੇ ਦੇ ਸਬੂਤਾਂ ਸਮੇਤ ਗੱਲ ਰੱਖਣ ਤੇ ਮੰਤਰੀ ਜੀ ਨੇ ਪਨਬੱਸ ਅਤੇ PRTC ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫੇਰ ਭਰੋਸਾ ਦਿੱਤਾ ਕਿ ਆਉਣ ਵਾਲੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਜਾਵੇਗਾ ਪ੍ਰੰਤੂ 1 ਦਸੰਬਰ ਦੀ ਕੈਬਨਿਟ ਮੀਟਿੰਗ ਵੀ ਵਿੱਚ ਕੋਈ ਹੱਲ ਨਹੀਂ ਕੱਢਿਆ ਗਿਆ ਜਿਸ ਕਾਰਨ ਮੁਲਾਜ਼ਮਾਂ ਨੂੰ ਇਹ ਕਲੀਅਰ ਹੋ ਗਿਆ ਹੈ ਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਲਈ ਸੰਜੀਦਾ ਨਹੀਂ ਹੈ। 

ਦੂਜੇ ਪਾਸੇ ਸਰਕਾਰ ਐਲਾਨ ਤੇ ਐਲਾਨ ਕਰ ਰਹੀ ਹੈ ਪ੍ਰੰਤੂ ਕੋਈ ਵੀ ਹੱਲ ਨਹੀਂ ਕੀਤਾ ਜਾ ਰਿਹਾ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਕਰੋਨਾ ਮਹਾਂਮਾਰੀ ਵਿੱਚ ਡਿਊਟੀਆਂ ਕੀਤੀਆਂ ਅਤੇ 8 ਮੁਲਾਜ਼ਮਾਂ ਦੀਆਂ ਜਾਨਾਂ ਵੀ ਗਈਆਂ।  ਇਹਨਾਂ ਸ਼ਹੀਦਾਂ ਨੂੰ ਸਰਕਾਰ ਵਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਸਰਕਾਰ ਵਾਂਗ ਸਰਕਾਰ ਦੇ ਅਧਿਕਾਰੀ ਵੀ ਝੂਠੇ ਹਨ ਅਧਿਕਾਰੀਆਂ ਵਲੋਂ ਕਰੋਨਾ ਵਿੱਚ ਮੋਤ ਹੋਣ ਤੇ ਪਰਿਵਾਰ ਨੂੰ 50 ਲੱਖ ਰੁਪਏ ਦੇਣ ਲਈ ਲਿਖਤੀ ਭਰੋਸਾ ਦਿੱਤਾ ਸੀ ਪ੍ਰੰਤੂ ਕਿਸੇ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਅਤੇ ਹੁਣ ਮੁਲਾਜ਼ਮਾਂ ਦੇ ਬਣਦੇ ਹੱਕਾਂ ਲਈ ਰੱਖੇ ਸੰਘਰਸ਼ ਨੂੰ ਝੂਠੇ ਪਰਚੇ ਦਰਜ ਕਰਕੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਮਨ ਦੀ ਇਹ ਨੀਤੀ ਸਾਨੂੰ ਸੰਘਰਸ਼ ਦੇ ਰਸਤੇ ਤੋਂ ਨਹੀਂ ਹਟਾ ਸਕੇਗੀ। 

ਉਹਨਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜ਼ਾਰ ਸਰਕਾਰੀ ਬੱਸਾਂ ਤੁਰੰਤ ਸਰਕਾਰੀ ਟਰਾਂਸਪੋਰਟ ਦੇ ਬੇੜੇ ਵਿੱਚ ਪਾਈਆਂ  ਜਾਣ ਪਰ ਝੂਠੀ ਚੰਨੀ ਸਰਕਾਰ ਵੱਲੋਂ ਕੋਈ ਵੀ ਬੱਸ ਸਰਕਾਰੀ ਖਜ਼ਾਨੇ ਵਿਚੋਂ ਨਹੀਂ ਪਾਈ ਗਈ। ਪਨਬੱਸ ਅਤੇ PRTC ਅਦਾਰੇ ਵਿੱਚ ਬੈਂਕਾਂ ਤੋਂ ਕਰਜ਼ਾ ਲੈ ਕੇ ਬੱਸਾਂ ਪਾਈਆ ਜਾ ਰਹੀਆਂ ਹਨ। ਮੁਲਾਜ਼ਮ ਇਹ ਕਰਜ਼ਾ ਆਪਣੀ ਮਿਹਨਤ ਨਾਲ ਉਤਾਰਦੇ ਹਨ ਅਤੇ ਲੋਕਾਂ ਨੂੰ ਟਰਾਂਸਪੋਰਟ ਦੀ ਸਹੂਲਤ ਦਿੰਦੇ ਹਨ। ਸਰਕਾਰੀ ਖਜ਼ਾਨੇ ਦਾ ਇਸ ਨਾਲ ਦੂਰ ਦੂਰ ਦਾ ਕੋਈ ਸਬੰਧ ਨਹੀਂ ਹੈ ਸਰਕਾਰ ਆਪਣੀ ਫੋਕੀ ਵਾਹ ਵਾਹ ਖੱਟ ਰਹੀ ਹੈ। 

ਉਲਟਾ ਬੱਸਾਂ ਕਰਜ਼ੇ ਤੇ ਪਾਉਣ ਨੂੰ ਮਨਜ਼ੂਰੀ ਵੀ ਬਹੁਤ ਦੇਰੀ ਨਾਲ ਦਿੱਤੀ ਜਾਂਦੀ ਹੈ ਜਿਸ ਕਾਰਨ ਪੰਜਾਬ ਰੋਡਵੇਜ਼ ਦੀਆਂ  2407 ਬੱਸਾਂ ਵਿੱਚੋ ਸਿਰਫ 399 ਬੱਸਾਂ ਹੀ ਰਹਿ ਗਈਆਂ ਹਨ। ਪੰਜਾਬ ਦੀ ਅਬਾਦੀ 2 ਕਰੋੜ ਹੈ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਫ੍ਰੀ ਸਫ਼ਰ ਸਹੂਲਤਾਂ ਦੇਣ ਦੇ ਐਲਾਨ ਕਰ ਰਹੇ ਹਨ ਇਹ ਹਵਾ ਵਿੱਚ ਤਲਵਾਰਾਂ  ਮਾਰਨ ਤੇ ਚੋਣ ਜੁੰਮਲਿਆਂ ਤੋਂ ਬਿਨਾਂ ਕੁੱਝ ਵੀ ਨਹੀਂ ਹੈ। 

ਹੁਣ ਵੀ ਸਰਕਾਰ ਮੀਟਿੰਗ ਕਰਕੇ ਸਾਰਥਿਕ ਹੱਲ ਕਰਨ ਦੀ ਥਾਂ ਤੇ ਉਲਟਾ ਡਰਾਉਣ ਧਮਕਾਉਣ ਤੇ ਲੱਗੀ ਹੋਈ ਹੈ ਜਿਸ ਨੂੰ ਟਰਾਂਸਪੋਰਟ ਕਾਮਾਂ  ਬਿਲਕੁਲ ਬਰਦਾਸ਼ਤ ਨਹੀਂ ਕਰੇਗਾ ਅਤੇ ਆਮ ਜਨਤਾ ਸਟੂਡੈਂਟਸ ਯੂਨੀਅਨ, ਕਿਸਾਨ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਟ੍ਰੇਡ ਯੂਨੀਅਨਾਂ ਅਤੇ ਲੋਕਾਂ ਵਲੋਂ ਹੱਕੀ ਅਤੇ ਜਾਇਜ ਮੰਗਾਂ ਲਈ ਰੱਖੇ ਸੰਘਰਸ਼ ਨੂੰ ਭਰਵੀਂ ਹਮਾਇਤ ਮਿਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ 9 ਦਸੰਬਰ 2021 ਦੀ ਕੈਬਨਿਟ ਮੀਟਿੰਗ ਵਿੱਚ ਕੋਈ ਹੱਲ ਨਾ ਕੀਤਾ ਗਿਆ ਤਾਂ ਇਸ ਮਕਸਦ ਲਈ ਸਮੂੰਹ ਵਰਗਾਂ ਨੂੰ ਨਾਲ ਲੈਕੇ ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਦੇ ਘਰ ਅੱਗੇ ਧਰਨਾ ਦੇਣ ਸਮੇਤ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਸਾਡੇ ਕੋਲ ਸਿਰਫ ਸੰਘਰਸ਼ ਵਾਲਾ ਰਸਤਾ ਹੀ ਬਾਕੀ ਬਚਿਆ ਹੈ। 

ਮੁਲਾਜ਼ਮ ਸੰਗਠਨ ਦੇ ਜਨਰਲ ਸਕੱਤਰ ਪ੍ਰਵੀਨ ਕੁਮਾਰ ਅਤੇ ਪੀ ਆਰ ਟੀ ਸੀ ਤੋਂ ਅੰਮ੍ਰਿਤ ਸਿੰਘ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਬਚਾਉਣ, 10 ਹਜ਼ਾਰ ਸਰਕਾਰੀ ਬੱਸਾਂ ਬੇੜੇ ਵਿੱਚ ਪਾਉਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ, ਅਡਵਾਂਸ ਬੁੱਕਰ, ਡਾਟਾ ਐਂਟਰੀ ਉਪਰੇਟਰਾ ਦੀ ਤਨਖ਼ਾਹ ਵਿੱਚ ਵਾਧਾ ਕਰਨ ਅਤੇ ਨਜਾਇਜ਼ ਕੰਡੀਸ਼ਨਾਂ ਲਗਾ ਕੇ ਕੱਢੇ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਜੇਕਰ ਕੋਈ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ 10 ਦਸੰਬਰ ਤੋਂ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਹਲਕੇ ਵਿੱਚ ਰੋਸ ਧਰਨਾ,ਝੰਡਾ ਮਾਰਚ ਸਮੇਤ ਤਿੱਖੇ ਐਕਸ਼ਨ ਕੀਤੇ ਜਾਣਗੇ। ਇਸ ਹੜਤਾਲ ਅਤੇ ਐਕਸ਼ਨਾਂ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜੁੰਮੇਵਾਰੀ ਪੰਜਾਬ ਸਰਕਾਰ ਅਤੇ ਮਹਿਕਮੇ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਰੋਡਵੇਜ਼ ਮੁਲਾਜ਼ਮਾਂ ਦੇ ਅੰਦੋਲਨ ਦੀ ਹਮਾਇਤ 

Saturday, 4 December 2021

ਫਗਵਾੜਾ ਵਿੱਚ ਹੋਈ ਪੰਜਾਬ ਦੇ ਨਿਗਮ ਮੁਲਾਜ਼ਮਾਂ ਦੀ ਮੀਟਿੰਗ

ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਦੀ ਮੰਗ ਵੀ ਦੁਹਰਾਈ 


ਲੁਧਿਆਣਾ
//ਫਗਵਾੜਾ: 3 ਦਸੰਬਰ 2021: (ਰਾਜੇਸ਼//ਮੁਲਾਜ਼ਮ ਸਕਰੀਨ):: 

ਅੱਜ ਪੰਜਾਬ ਮਿਊਂਸੀਪਲ ਸੀਵਰਮੈਨ ਇੰਪਲਾਈਜ਼ ਯੁਨੀਅਨ ਨਗਰ ਨਿਗਮ ਫਗਵਾੜਾ ਵਿਖੇ ਮੁਲਾਜ਼ਮਾਂ ਦੀ ਮੀਟਿੰਗ ਰੱਖੀ ਗਈ ਜਿਸ ਵਿੱਚ ਮੁਲਾਜ਼ਮਾਂ ਨੂੰ ਦਰਪੇਸ਼ ਮਸਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਨਗਰ ਨਿਗਮ ਯੂਨੀਅਨ ਫਗਵਾੜਾ ਪ੍ਰਧਾਨ ਧਰਮਵੀਰ ਸੇਠੀ ਪੰਜਾਬ ਪ੍ਰਧਾਨ ਕਾਮਰੇਡ ਸ੍ਰੀ ਵਿਜੈ ਕੁਮਾਰ ਅਤੇ ਸਾਥੀ ਕਾਮਰੇਡ ਗੁਰਜੀਤ ਜਗਪਾਲ, ਕਾਮਰੇਡ ਪ੍ਰੀਤਮ, ਦੀਪਕ ਗਿੱਲ, ਰਾਜਨ ਕਲਿਆਣ, ਤੁਲਸੀ ਰਾਮ ਖੋਸਲਾ, ਰਮੇਸ਼ ਕੁਮਾਰ, ਰਾਜੇਸ਼ ਕੁਮਾਰ, ਤਰਸੇਮ ਸਿੰਘ, ਗੋਲਡੀ, ਤੇ ਅਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ। 

ਪੰਜਾਬ ਦੀਆਂ ਵੱਖ ਵੱਖ ਕਾਰਪੋਰੇਸ਼ਨਾਂ ਅਤੇ ਨਗਰ ਕੌਂਸਲਾਂ ਤੋਂ ਆਏ ਹੋਏ ਪ੍ਰਧਾਨ ਸਾਹਿਬਾਨਾਂ ਨੇ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਜਲਦ ਤੋਂ ਜਲਦ ਕਾਰਪਰੇਸ਼ਨਾਂ ਦੇ ਵਿਚ ਸੇਵਾ ਕਰ ਰਹੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ। ਇਹ ਮਸਲਾ ਬੜੇ ਚਿਰਾਂ ਤੋਂ ਲਟਕ ਰਿਹਾ ਹੈ। ਇਸਦੇ ਨਾਲ ਹੀ ਹੋਰ ਮਸਲਿਆਂ ਅਤੇ ਸਮੱਸਿਆਵਾਂ ਬਾਰੇ ਵੀ ਵਿਚਾਰ ਕੀਤਾ ਗਿਆ। 

ਇਸ ਮੀਟਿੰਗ ਵਿਚ ਹੋਰਨਾਂ ਵਿਚਾਰਾਂ ਦੇ ਨਾਲ ਨਾਲ ਅਗਲੀ ਰਣਨੀਤੀ ਬਾਰੇ ਵੀ ਵਿਚਾਰ ਕੀਤਾ ਗਿਆ ਅਤੇ ਨਗਰ ਨਿਗਮ ਫਗਵਾੜਾ ਯੂਨੀਅਨ ਵੱਲੋਂ ਰੱਖੀ ਗਈ ਮੀਟਿੰਗ ਸਾਰੇ ਜਥੇਬੰਦੀਆਂ ਦੇ ਪ੍ਰਧਾਨਾਂ ਵੱਲੋਂ ਬਹੁਤ- ਬਹੁਤ ਧੰਨਵਾਦ ਕੀਤਾ ਗਿਆ। ਮੁਲਾਜ਼ਮ ਏਕਤਾ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ ਅਤੇ ਇਹਨਾਂ ਨਾਅਰਿਆਂ ਨੂੰ ਅਮਲੀ ਜ਼ਿੰਦਗੀ ਵਿੱਚ ਵੀ ਜ਼ਿੰਦਾਬਾਦ ਸਾਬੋਈਟ ਕਰਨ ਦਾ ਸੰਕਲਪ ਲਿਆ ਗਿਆ।  

Wednesday, 24 November 2021

ਮਜ਼ਦੂਰ ਜੱਥੇਬੰਦੀਆਂ ਵੱਲੋਂ ਮੁੱਖ ਮੰਤਰੀ ਚੰਨੀ ਨਾਲ ਨਾਲ ਮੀਟਿੰਗ

 ਐਲਾਨਾਂ 'ਤੇ ਅਮਲ ਨਾਂ ਹੋਇਆ ਤਾਂ ਰੇਲਾਂ ਜਾਮ ਕਰਾਂਗੇ 

 *ਮਜ਼ਦੂਰ ਆਗੂਆਂ ਨਾਲ ਮੀਟਿੰਗ 'ਚ ਮੁੱਖ ਮੰਤਰੀ ਵੱਲੋਂ  ਕਈ ਮੰਗਾਂ ਪ੍ਰਵਾਨ 

*ਪਲਾਟ ਦੇਣ ਤੇ ਬਿਜਲੀ ਮੀਟਰ ਤੁਰੰਤ ਜੋੜਨ ਸਮੇਤ ਕਈ ਮੰਗਾਂ ਪ੍ਰਵਾਨ

*ਕੋਆਪ੍ਰੇਟਿਵ  ਸੋਸਾਇਟੀਆਂ 'ਚ 25 ਫੀਸਦੀ ਰਾਖਵਾਂਕਰਨ 

*ਰਾਖਵਾਂਕਰਨ ਕਰਕੇ 50 ਹਜ਼ਾਰ ਰੁਪਏ ਤੱਕ ਕਰਜ਼ਾ ਦੇਣ ਦਾ ਐਲਾਨ

ਚੰਡੀਗੜ੍ਹ: 24 ਨਵੰਬਰ 2021: (ਲਛਮਣ ਸਿੰਘ ਸੇਵੇਵਾਲਾ//ਇਨਪੁੱਟ ਮੁਲਾਜ਼ਮ ਸਕਰੀਨ ਡੈਸਕ):: 

ਚਰਨਜੀਤ ਸਿੰਘ ਚੰਨੀ ਨੇ ਜਦੋਂ ਦਾ ਅਹੁਦਾ ਸੰਭਾਲਿਆ ਹੈ ਉਦੋਂ ਤੋਂ ਹੀ ਕਰੀਬ ਹਰ ਖੇਤਰ ਵਿਛਕ ਜਾ ਕੇ ਵੱਖ ਵੱਖ ਵਰਗਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਨ ਵੀ ਰਹੇ ਹਨ ਅਤੇ ਹੱਲ ਵੀ ਕਰ ਰਹੇ ਹਨ। ਹਾਲ ਹੀ ਵਿੱਚ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਜੱਥੇਬੰਦੀਆਂ ਨੇ ਵੀ ਉਹਨਾਂ ਨਾਲ ਮੁਲਾਕਾਤ ਕੀਤੀ। 

ਮਜ਼ਦੂਰ ਜੱਥੇਬੰਦੀਆਂ ਵੱਲੋਂ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਵਾਅਦਿਆਂ ਤੇ ਖੁਸ਼ੀ ਭਰਿਆ ਹੁੰਗਾਰਾ ਵੀ ਪ੍ਰਗਟਾਇਆ ਗਿਆ ਹੈ ਅਤੇ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ ਹੈ। ਇਸਦੇ ਨਾਲ ਹੀ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਵਾਅਦਿਆਂ ਤੇ ਅਮਲ ਨਾ ਹੋਇਆ ਤਾਂ ਫਿਰ ਮੁਲਾਜ਼ਮਾਂ ਵੱਲੋਂ ਰੇਲਾਂ ਵੀ ਜੈਮ ਕੀਤੀਆਂ ਜਾਣਗੀਆਂ। 

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਸਮੇਤ ਵੱਖ-ਵੱਖ ਮਹਿਕਮਿਆਂ ਦੇ ਉੱਚ ਅਧਿਕਾਰੀਆਂ ਨਾਲ ਕੱਲ ਦੇਰ ਰਾਤ ਤੱਕ  ਢਾਈ ਘੰਟਿਆਂ ਦੇ ਕਰੀਬ ਪੰਜਾਬ ਭਵਨ ਚੰਡੀਗੜ੍ਹ ਵਿਖੇ  ਮੀਟਿੰਗ ਹੋਈ। ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ  ਬੇਘਰਿਆਂ ਦੇ ਨਾਲ ਲੋੜਵੰਦਾਂ ਨੂੰ ਵੀ ਪਲਾਟ ਦੇਣ, ਕੱਟੇ ਪਲਾਟਾਂ ਦੇ ਫੌਰੀ ਕਬਜ਼ੇ ਦੇਣ, ਬਿਜਲੀ ਦੇ ਪੁੱਟੇ ਮੀਟਰ ਬਿਨਾਂ ਸ਼ਰਤ ਤੁਰੰਤ ਜੋੜਨ, ਕੋਅਪਰੇਟਿਵ ਸੁਸਾਇਟੀਆਂ 'ਚ ਮਜ਼ਦੂਰਾਂ ਦਾ 25 ਫੀਸਦੀ ਰਾਖਵਾਂਕਰਨ ਕਰਕੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਦੇਣ ਅਤੇ ਮਾਈਕਰੋਫਾਈਨਾਸ ਕੰਪਨੀਆਂ ਵੱਲੋਂ ਕਰਜ਼ੇ ਬਦਲੇ ਘਰੇਲੂ ਸਮਾਨ ਕੁਰਕ ਕਰਨ ਉਤੇ ਸਖ਼ਤੀ ਨਾਲ ਰੋਕ ਲਾਉਣ, ਨੀਲੇ ਕਾਰਡ ਧਾਰਕਾਂ ਨੂੰ ਕਫਾਇਤੀ ਦਰਾਂ 'ਤੇ ਡਿੱਪੂਆਂ ਰਾਹੀਂ ਕਣਕ ਤੋਂ ਇਲਾਵਾ ਦਾਲ,ਖੰਡ,ਪੱਤੀ ਤੇ ਹੋਰ ਰਸੋਈ ਵਰਤੋਂ ਦੀਆਂ ਵਸਤਾਂ ਮਹੁੱਈਆ ਕਰਾਉਣ,ਦਲਿਤਾਂ 'ਤੇ ਜ਼ਬਰ ਨਾਲ਼ ਸਬੰਧਤ ਮੁੱਦਿਆਂ ਦੇ ਨਿਪਟਾਰੇ ਲਈ ਪੁਲਿਸ ਅਧਿਕਾਰੀ ਈਸ਼ਵਰ ਸਿੰਘ ਦੀ ਅਗਵਾਈ ਹੇਠ ਸਿੱਟ ਦਾ ਗਠਨ ਕਰਕੇ 15 ਦਿਨਾਂ 'ਚ ਇਹਨਾਂ ਕੇਸਾਂ ਦਾ ਨਿਪਟਾਰਾ ਕਰਨ ਅਤੇ ਸਿੰਘੂ ਬਾਰਡਰ 'ਤੇ ਕਤਲ ਕੀਤੇ ਲਖਵੀਰ ਸਿੰਘ ਦੇ ਮਾਮਲੇ  ਚ ਬਣਾਈ ਸਿੱਟ ਦੀ  ਰਿਪੋਰਟ ਦੋ ਤਿੰਨ ਦਿਨਾਂ 'ਚ ਜਾਰੀ ਕਰਨ ਸਮੇਤ ਕਈ ਮਸਲੇ ਹੱਲ ਕਰਨ ਸਬੰਧੀ  ਹੁਕਮ ਜਾਰੀ ਕੀਤੇ ਗਏ।  ਮਜ਼ਦੂਰ ਜਥੇਬੰਦੀਆਂ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ'ਤੇ ਦੇਣ ਨੂੰ ਯਕੀਨੀ ਬਣਾਉਣ ਵਾਸਤੇ ਹੁੰਦੀਆਂ ਡੰਮੀ ਬੋਲੀਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਨੂੰਨੀ ਕਦਮ ਚੁੱਕਣ ਚੁੱਕਣ 'ਤੇ ਸਹਿਮਤੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਇਸ ਮਸਲੇ ਬਾਰੇ ਜਲਦੀ ਵੱਖਰੀ ਮੀਟਿੰਗ ਦਾ ਭਰੋਸਾ ਦਿੰਦਿਆਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਮਸਾਣੀਆਂ 'ਚ ਹੋਈ ਡੰਮੀ ਬੋਲੀ ਤੁਰੰਤ ਰੱਦ ਕਰਨ ਦੇ ਹੁਕਮ ਵੀ ਦਿੱਤੇ ਗਏ। ਉਹਨਾਂ ਕਰੋਨਾ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਵੀ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ।  ਨਰਮਾ ਖਰਾਬੇ ਦਾ 10 ਫੀਸਦੀ ਮੁਆਵਜ਼ਾ ਮਜ਼ਦੂਰਾਂ ਨੂੰ ਦੇਣ ਲਈ ਪਿੰਡਾਂ ਚ ਗ੍ਰਾਮ ਸਭਾਵਾਂ ਕਰਨ ਤੇ ਵੀ ਸਹਿਮਤੀ ਪ੍ਰਗਟਾਈ।ਮਜ਼ਦੂਰ ਜਥੇਬੰਦੀਆਂ ਵੱਲੋਂ ਮਨਰੇਗਾ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਸ ਸਕੀਮ ਚ ਹੁੰਦੇ ਭ੍ਰਿਸ਼ਟਾਚਾਰ ਬੰਦ ਕਰਨ , ਕੇਂਦਰ ਵੱਲੋਂ ਕਿਰਤ ਕਾਨੂੰਨਾਂ ਚ ਕੀਤੀਆਂ ਮਜ਼ਦੂਰ ਦੋਖੀ ਸੋਧਾਂ ਰੱਦ ਕਰਨ,ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਪਹਿਲ ਦੇਣ ਅਤੇ ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਕੇ ਪੱਕੀ ਭਰਤੀ ਦੀ ਮੰਗ ਕੀਤੀ ਗਈ ਜਿਹਨਾਂ ਬਾਰੇ ਮੁੱਖ ਮੰਤਰੀ ਵੱਲੋਂ ਹਾਂ ਪੱਖੀ ਹੁੰਗਾਰਾ ਭਰਿਆ ਗਿਆ।

ਪਰ ਮੀਟਿੰਗ ਦੌਰਾਨ ਮਜ਼ਦੂਰਾਂ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ, ਖੁਦਕੁਸ਼ੀ ਪੀੜਤਾਂ ਨੂੰ ਨੌਕਰੀ ਦੇਣ ਅਤੇ ਪੈਨਸ਼ਨ ਦੀ ਰਕਮ ਪੰਜ ਹਜ਼ਾਰ ਰੁਪਏ ਮਹੀਨਾ ਕਰਨ ਤੋਂ ਇਲਾਵਾ ਬੁਢਾਪਾ ਪੈਨਸ਼ਨ ਦੀ ਉਮਰ ਹੱਦ ਘਟਾਕੇ ਔਰਤਾਂ ਲਈ 55 ਸਾਲ ਤੇ ਮਰਦਾਂ ਲਈ 58 ਸਾਲ ਕਰਨ ਦੀ ਮੰਗ ਉਤੇ ਮੁੱਖ ਮੰਤਰੀ ਵੱਲੋਂ ਸਹਿਮਤ ਹੋਣ ਦੇ ਬਾਵਜੂਦ ਪੇਚ ਫਸਿਆ ਰਿਹਾ। ਮਜ਼ਦੂਰ ਜਥੇਬੰਦੀਆਂ ਵੱਲੋਂ ਜ਼ਮੀਨੀ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਦੀ ਵੰਡ ਮਜ਼ਦੂਰਾਂ 'ਚ ਕਰਨ ਦਾ ਮੁੱਦਾ ਵੀ ਪੂਰੇ ਜ਼ੋਰ ਨਾਲ ਉਭਾਰਿਆ ਗਿਆ ਜਿਸ ਬਾਰੇ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਇਸ ਮਸਲੇ 'ਤੇ ਵੀ ਗੌਰ ਕਰਨ ਲਈ ਕਿਹਾ ਗਿਆ। ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ  ਮੀਟਿੰਗ ਦੌਰਾਨ ਕੀਤੇ ਐਲਾਨਾਂ ਦੀ ਅਮਲਦਾਰੀ ਨੂੰ ਯਕੀਨੀ ਬਣਾਉਣ ਲਈ ਮਜ਼ਦੂਰ ਜਥੇਬੰਦੀਆਂ ਨਾਲ਼ 10 ਦਿਨਾਂ ਬਾਅਦ ਮੁੜ ਮੀਟਿੰਗ ਕਰਨ ਦਾ ਵੀ ਵਾਅਦਾ ਕੀਤਾ ਗਿਆ। 

ਇਸ ਮੀਟਿੰਗ ਵਿੱਚ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ, ਦਰਸ਼ਨ ਨਾਹਰ, ਦੇਵੀ ਕੁਮਾਰੀ, ਤਰਸੇਮ ਪੀਟਰ, ਭਗਵੰਤ ਸਿੰਘ ਸਮਾਓ, ਕੁਲਵੰਤ ਸਿੰਘ ਸੇਲਬਰਾਹ, ਸੰਜੀਵ ਮਿੰਟੂ, ਗੁਲਜ਼ਾਰ ਗੌਰੀਆ, ਜ਼ੋਰਾ ਸਿੰਘ ਨਸਰਾਲੀ, ਪ੍ਰਗਟ ਸਿੰਘ ਕਾਲਾਝਾੜ, ਬਲਦੇਵ ਸਿੰਘ ਨੂਰਪੁਰੀ, ਕਸ਼ਮੀਰ ਸਿੰਘ ਘੁੱਗਸੋ਼ਰ, ਮੱਖਣ ਸਿੰਘ ਰਾਮਗੜ੍ਹ ਤੇ ਬਲਵਿੰਦਰ ਸਿੰਘ ਜਲੂਰ ਸ਼ਾਮਲ ਹੋਏ।

ਮਜ਼ਦੂਰ ਜਥੇਬੰਦੀਆਂ ਨੇ ਆਖਿਆ ਕਿ ਮੁੱਖ ਮੰਤਰੀ ਨਾਲ਼ ਹੋਈ ਇਸ ਪੈਨਲ ਮੀਟਿੰਗ ਵਿੱਚ ਉਹਨਾਂ ਨੂੰ ਹਾਂ ਪੱਖੀ ਹੁੰਗਾਰਾ ਮਿਲਿਆ ਅਤੇ ਉਹ ਆਸ ਕਰਦੇ ਹਨ ਕਿ ਮੁੱਖ ਮੰਤਰੀ ਵੱਲੋਂ ਕੀਤੇ ਇਹਨਾਂ ਐਲਾਨਾਂ ਉਤੇ ਫੌਰੀ ਅਮਲ ਵਿੱਚ ਲਿਆਂਦਾ ਜਾਵੇਗਾ। ਉਹਨਾਂ ਆਖਿਆ ਕਿ ਹੁਣ ਤੱਕ ਸਰਕਾਰਾਂ ਦੇ ਐਲਾਨਾਂ ਤੇ ਅਮਲਾਂ ਵਿੱਚ ਵੱਡਾ ਪਾੜਾ ਰਹਿੰਦਾ ਰਿਹਾ ਹੈ ਇਸ ਲਈ ਜੇਕਰ ਉਹਨਾਂ ਦੀਆਂ ਮੰਨਿਆ ਹੋਈਆਂ ਉਕਤ ਮੰਗਾਂ 'ਤੇ ਤਸੱਲੀਬਖ਼ਸ਼ ਅਮਲ ਨਾਂ ਹੋਇਆ ਤਾਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ  । ਉਹਨਾਂ ਦੱਸਿਆ ਕਿ ਹੁਣ ਰੇਲਾਂ ਦਾ ਚੱਕਾ ਜਾਮ 12 ਦਸੰਬਰ ਨੂੰ ਕੀਤਾ ਜਾਵੇਗਾ ਜਿਹੜਾ ਕਿ ਪਹਿਲਾਂ 13 ਦਸੰਬਰ ਨੂੰ ਕੀਤਾ ਜਾਣਾ ਸੀ।  ਉਨ੍ਹਾਂ ਦੱਸਿਆ ਕਿ 12 ਦਸੰਬਰ ਨੂੰ ਫਿਲੌਰ, ਅੰਮ੍ਰਿਤਸਰ 'ਚ ਮਾਨਾਂਵਾਲਾ, ਬਠਿੰਡਾ 'ਚ ਜੇਠੂਕੇ ਤੇ ਪਥਰਾਲਾ, ਮਾਨਸਾ , ਸੁਨਾਮ, ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ  ਤੇ ਮੋਗਾ 'ਚ ਅਜਿੱਤਵਾਲਾ ਆਦਿ ਵਿਖੇ ਰੇਲਾਂ ਦਾ ਚੱਕਾ ਜਾਮ 12 ਤੋਂ 3 ਵਜੇ ਤੱਕ ਕੀਤਾ ਜਾਵੇਗਾ ਅਤੇ ਇਸ ਤੋਂ ਪਹਿਲਾਂ 8ਤੋ 9 ਦਸੰਬਰ ਤੱਕ ਚੰਨੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ।

ਹੁਣ ਦੇਖਣਾ ਹੈ ਕਿ ਸਰਕਾਰ ਆਪਣੇ ਵਾਅਦਿਆਂ ਦੀ ਲਾਜ ਰੱਖਣ ਲਈ ਕੀ ਕਦਮ ਚੁੱਕਦੀ ਹੈ ਅਤੇ ਹੋਰ ਕੀ ਕੀ ਕਰਦੀ ਹੈ ਕਿਓਂਕਿ ਸਭਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨਾ ਵੀ ਕੋਈ ਸੌਖਾ ਕੰਮ ਤਾਂ ਨਹੀਂ ਹੁੰਦਾ।

  

ਕਾਮਰੇਡ ਵਿਜੇ ਅਤੇ ਜਗਪਾਲ ਦੀ ਟੀਮ ਨੇ ਕੀਤੀ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ

ਮੁੱਖ ਮੰਤਰੀ ਨੇ ਦਿੱਤਾ ਯੂਨੀਅਨ ਲੀਡਰਾਂ ਨੂੰ ਦਿੱਤਾ ਮੰਗਾਂ ਮੰਨਣ ਦਾ ਭਰੋਸਾ 


ਚੰਡੀਗੜ੍ਹ
//ਲੁਧਿਆਣਾ: 24 ਨਵੰਬਰ 2021: (ਰਾਜੇਸ਼ ਕੁਮਾਰ//ਮੁਲਾਜ਼ਮ ਸਕਰੀਨ)::

ਕਾਮਰੇਡ ਵਿਜੇ ਕੁਮਾਰ, ਸ੍ਰੀ ਬਲਜਿਤ ਬੱਤਰਾ, ਸ਼੍ਰੀ ਗੁਰਜੀਤ ਜਗਪਾਲ , ਸ਼੍ਰੀ ਰਾਜੇਸ਼ ਕੁਮਾਰ ਲੁਧਿਆਣਾ ਲਗਾਤਾਰ ਆਪਣੇ ਮੁਲਾਜ਼ਮ ਸਾਥੀਆਂ ਦੀਆਂ ਮੰਗਾਂ ਮਨਵਾਉਣ ਅਤੇ ਉਹਨਾਂ ਨੂੰ ਪੱਕੀਆਂ ਕਰਵਾਉਣ ਲਈ ਸਰਗਰਮ ਹਨ। ਇਸ ਸਬੰਧ ਵਿੱਚ ਪੰਜਾਬ ਮਿਉਂਸੀਪਲ ਕਾਰਪੋਰੇਸ਼ਨ ਸੀਵਰਮੈਨ ਇੰਪਲਾਈਜ ਯੂਨੀਅਨ ਰਜਿਸਟਰਡ ਨੰਬਰ-35 ਲੁਧਿਆਣਾ ਦੇ ਇੱਕ ਵਫਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਵੀ ਕੀਤੀ। ਯੂਨੀਅਨ ਨੇ ਮੁੱਖ ਮੰਤਰੀ ਨੂੰ ਆਪਣੀਆਂ ਸਮੂਹ ਮੰਗਾਂ ਬਾਰੇ ਜਾਣੂੰ ਕਰਵਾਇਆ।  

ਯੂਨੀਅਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਵੱਲੋ ਪੰਜਾਬ ਦੀਆਂ ਨਗਰ ਨਿਗਮ ਵਿਚ ਪਿਛਲੇ ਕਈ ਸਾਲਾਂ ਤੋਂ ਕੱਚੇ ਤੋਰ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਆਦੇਸ਼ ਤੋਂ ਬਾਅਦ ਕਰਮਚਾਰੀਆਂ ਦੇ ਪਰਿਵਾਰ ਵਿਚ ਆਸ ਦੀ ਕਿਰਨ ਜਾਗੀ ਹੈ। ਇਸੇ ਤਹਿਤ ਪੰਜਾਬ ਸਫਾਈ ਮਜਦੂਰ ਫੇਡਰੇਸ਼ਨ ਲੁਧਿਆਣਾ ਵਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਕਾਮਰੇਡ ਵਿਜੇ ਕੁਮਾਰ, ਸ੍ਰੀ ਬਲਜਿਤ ਬੱਤਰਾ, ਸ਼੍ਰੀ ਗੁਰਜੀਤ ਜਗਪਾਲ, ਸ਼੍ਰੀ ਰਾਜੇਸ਼ ਕੁਮਾਰ ਲੁਧਿਆਣਾ ਅਤੇ ਇਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਨੂੰ ਦਿੱਤਾ ਗਿਆ। 

ਮੁੱਖ ਮੰਤਰੀ ਦੇ ਭਰੋਸੇ ਮਗਰੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਦਾ ਸਾਰੀਆਂ ਯੂਨੀਅਨ ਵੱਲੋ  ਬਹੁਤ  ਬਹੁਤ  ਧਨਵਾਦ  ਕੀਤਾ  ਗਿਆ।  ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਯੂਨੀਅਨ ਨੂੰ  ਭਰੋਸਾ ਦਵਾਇਆ ਕਿ  ਜਲਦ ਤੋਂ ਜਲਦ ਦਰਜਾ-4 ਦੇ ਸੀਵਰਮੈਨ ਸਫਾਈ ਕਰਮਚਾਰੀਆਂ ਨੂੰ  ਜਲਦ ਪੱਕਾ ਕੀਤਾ ਜਾਵੇਗਾ।  ਇਸਦੇ ਨਾਲ ਹੀ ਬਾਕੀ ਮੰਗਾਂ ਨੂੰ ਵੀ ਫਿਲ ਦੇ ਅਧਾਰ ਤੇ ਮੰਨੇ ਜਾਨ ਦਾ ਯਕੀਨ ਦੁਆਇਆ। 

Monday, 2 August 2021

ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਕੀਤਾ ਹੋਰ ਪੱਕੇ ਸੰਘਰਸ਼ਾਂ ਦਾ ਐਲਾਨ

 2rd August 2021 at 2:59 PM

ਅਣਮਿੱਥੇ ਸਮੇਂ ਦੀ ਹੜਤਾਲ//ਪੰਜਾਬ ਭਰ ਵਿਚ ਗੁਪਤ ਐਕਸ਼ਨ ਦੀ ਚੇਤਾਵਨੀ


ਲੁਧਿਆਣਾ
: 2 ਅਗਸਤ 2021: (ਕਾਰਤਿਕਾ ਸਿੰਘ//ਮੁਲਾਜ਼ਮ ਸਕਰੀਨ):: 

ਸਰਕਾਰੀ ਰੋਡਵੇਜ਼ ਨੂੰ ਨਿਜੀ ਸੈਕਟਰ ਵਿਚ ਬਦਲਣ ਦੀਆਂ ਗੁਝੀਆਂ ਸਾਜ਼ਿਸ਼ਾਂ ਵਿਰੁੱਧ ਰੋਡਵੇਜ਼ ਮੁਲਾਜ਼ਮਾਂ ਵਿੱਚ ਗੁੱਸਾ ਵੀ ਹੈ ਅਤੇ ਰੋਸ ਵੀ। ਇਸਦੇ ਸਿੱਟੇ ਵੱਜੋਂ ਉਹਨਾਂ ਨੇ ਦੋ ਅਗਸਤ ਨੂੰ ਵੀ ਰੋਸ ਦਾ ਪ੍ਰਗਟਾਵਾ ਕੀਤਾ। ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਲੁਧਿਆਣਾ ਡਿਪੂ ਗੇਟ ਤੇ ਗੇਟ ਰੈਲੀ ਕੀਤੀ ਗਈ। ਇਸ ਗੇਟ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਸਤਨਾਮ ਸਿੰਘ ਡਿਪੂ ਪ੍ਰਧਾਨ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਆਰ ਟੀ ਸੀ ਦੇ ਡਿਪੂ ਪ੍ਰਧਾਨ ਗੁਰਬਾਜ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ  ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਸਰਕਾਰ ਆਪਣੀ ਝੂਠੀ ਲੜਾਈ ਵਿਖਾਕੇ ਪੰਜਾਬ ਦੀ ਜਨਤਾ ਨਾਲ ਧੋਖਾ ਕਰਕੇ 2022 ਵਿੱਚ ਸਰਕਾਰ ਬਣਾਉਣ ਦੀ ਝਾਕ ਵਿੱਚ ਹੈ ਪਰ ਪੰਜਾਬ ਦੇ ਲੋਕ ਇਹਨਾਂ ਸਿਆਸੀ ਪੈਂਤੜਿਆਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ। 

ਪਹਿਲਾਂ ਸਰਕਾਰ ਟਰਾਂਸਪੋਰਟ ਮਾਫੀਆ ਖਤਮ ਕਰੇ, ਘਰ ਘਰ ਰੋਜ਼ਗਾਰ ਦੇਵੇ ,ਰੇਤ ਮਾਫੀਆ, ਕੇਬਲ ਮਾਫੀਆ, ਨਸ਼ਾ ਮਾਫੀਆ ਖਤਮ ਕਰੇ, ਪਹਿਲੀ ਕੈਬਨਿਟ ਮੀਟਿੰਗ ਵਿੱਚ ਪੱਕੇ ਕਰਨ ਵਾਲੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ ਨਹੀਂ ਤਾਂ ਹਰੇਕ ਸਥਾਨ ਤੇ ਮੰਤਰੀਆਂ ਦਾ ਵਿਰੋਧ ਕੀਤਾ ਜਾਵੇਗਾ। 

ਉਹਨਾਂ ਕਿਹਾ ਕਿ ਕਮਾਈ ਵਾਲੇ ਮਹਿਕਮੇ ਪਨਬੱਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਜਦੋਂ ਵੀ ਹੜਤਾਲ ਕੀਤੀ ਜਾਂਦੀ ਹੈ ਤਾਂ ਮੀਟਿੰਗ ਵਿੱਚ ਮੰਤਰੀ ਵਲੋਂ ਵੱਡੀਆਂ ਵੱਡੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ। ਪਿਛਲੇ ਦਿਨੀਂ ਕੀਤੀ ਗਈ ਹੜਤਾਲ ਵਿੱਚ ਪਟਿਆਲਾ ਪ੍ਰਸ਼ਾਸਨ ਵਲੋਂ ਦਿੱਤੀ ਮੀਟਿੰਗ ਪੰਜਾਬ ਭਵਨ ਵਿਖੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ ਜਿਸ ਵਿੱਚ ਮੰਤਰੀ ਵਲੋਂ ਯੂਨੀਅਨ ਨੂੰ 10 ਦਿਨ ਵਿੱਚ ਪ੍ਰਪੋਜ਼ਲ ਬਣਾ ਕੇ ਦੇਣ ਲਈ ਕਿਹਾ ਗਿਆ ਸੀ। ਫੇਰ ਇਹ ਵੱਡਾ ਕਹਿ ਕਿ ਲਟਕਾਇਆ ਕਿ ਅਸੀਂ 7 ਦਿਨ ਵਿੱਚ ਕੈਬਨਿਟ ਮੀਟਿੰਗ ਕਰਕੇ ਹੱਲ ਕਰਾਂਗੇ।  ਯੂਨੀਅਨ ਨੇ ਇਹ ਵੀ ਮੰਨ ਲਿਆ ਅਤੇ 14 ਦਿਨ ਦੇ ਦਿੱਤੇ ਸੀ।  

ਹੁਣ ਪ੍ਰਪੋਜ਼ਲ ਬਣਾ ਕੇ ਮਿਤੀ 12 ਜੁਲਾਈ 2021 ਨੂੰ ਸੈਕਟਰੀ ਸਟੇਟ ਟਰਾਂਸਪੋਰਟ ਪੰਜਾਬ ਨੂੰ  ਸੈਕਟਰੀਏਟ ਵਿਖੇ ਰਸੀਵ ਕਰਵਾ ਦਿੱਤੀ ਗਈ ਸੀ ਅਤੇ ਫੈਸਲੇ ਅਨੁਸਾਰ 14 ਦਿਨ 26 ਜੁਲਾਈ ਨੂੰ ਪੂਰੇ ਹੋ ਚੁੱਕੇ ਹਨ ਪਰ ਬਦਕਿਸਮਤੀ ਇਹ ਹੈ ਕਿ ਕੈਪਟਨ ਸਾਹਿਬ ਵਾਂਗ ਉਹਨਾਂ ਦੇ ਮੰਤਰੀ ਵੀ ਮੁਲਾਜ਼ਮਾਂ ਨਾਲ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਕਰਨ ਵੱਲ ਕੋਈ ਧਿਆਨ ਨਹੀਂ ਦੇ ਰਹੇ।  

ਇਸ ਮੌਕੇ ਮੀਤ ਪ੍ਰਧਾਨ ਸੁਖਦੇਵ ਸਿੰਘ ਅਤੇ  ਸੈਕਟਰੀ ਪ੍ਰਵੀਨ  ਕੁਮਾਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਜੇ ਵੀ ਸਾਡੇ ਮਸਲਿਆਂ ਦਾ ਹੱਲ ਨਾ ਕੱਢਿਆ ਤਾਂ ਪਨਬੱਸ ਅਤੇ ਪੀ ਆਰ ਟੀ ਸੀ ਦੇ ਸਮੁੱਚੇ ਕਾਮੇ ਮਿਤੀ 9-10-11 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਕੈਪਟਨ ਅਮਰਿੰਦਰ ਸਿੰਘ ਜਾਂ ਨਵਜੋਤ ਸਿੰਘ ਸਿੱਧੂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਇਸ ਤਰ੍ਹਾਂ ਸੁੱਤੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਲਈ ਰੋਸ ਵਖਾਵਾਂ ਕਰਨਗੇ। ਜੇਕਰ ਫਿਰ ਵੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਇਸ ਹੜਤਾਲ ਨੂੰ ਅਣਮਿੱਥੇ ਸਮੇ ਦੀ ਹੜਤਾਲ ਚ ਬਦਲ ਕੇ ਮੁਕੰਮਲ ਚੱਕਾ ਜਾਮ ਪਨਬੱਸ ਅਤੇ ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਤੇ ਗੁਪਤ ਐਕਸ਼ਨ ਸਾਰੇ ਪੰਜਾਬ ਚ ਕਰਨ ਲਈ ਜਥੇਬੰਦੀ ਮਜਬੂਰ ਹੋਵੇਗੀ ਜਿਸਦੀ ਜ਼ਿੰਮੇਵਾਰੀ ਕਾਗਰਸ ਸਰਕਾਰ ਦੀ ਹੋਵੇਗੀ।

ਇਸ ਮੌਕੇ ਸ੍ਰਰਪ੍ਰਸਤ ਸਿਕੰਦਰ ਸਿੰਘ, ਚੇਅਰਮੈਨ ਗੁਰਵਿੰਦਰ ਸਿੰਘ, ਤਜਿੰਦਰ ਸਿੰਘ,ਅਮਨਦੀਪ ਸਿੰਘ, ਵਰਕਸ਼ਾਪ ਤੋਂ ਅਮਰਜੀਤ ਸਿੰਘ ਅਤੇ ਪੀ ਆਰ ਟੀ ਸੀ ਤੋਂ  ਕੈਸ਼ੀਅਰ ਦਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖਿਲਾਫ ਤਿੱਖੇ ਸੰਘਰਸ਼ ਕੀਤੇ ਜਾਣਗੇ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ 3-4 ਅਗਸਤ ਦੀ ਦੋ ਰੋਜ਼ਾ ਹੜਤਾਲ ਵਿੱਚ ਪਨਬੱਸ ਅਤੇ ਪੀ ਆਰ ਟੀ ਸੀ ਦੇ ਮੁਲਾਜ਼ਮ ਸ਼ਾਮਿਲ ਹੋ ਕੇ ਦੋਵੇਂ ਦਿਨ  ਬੱਸ ਸਟੈਂਡ ਬੰਦ ਕਰਕੇ 3-4 ਅਗਸਤ ਨੂੰ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਣਗੇ।  ਬੱਸਾਂ ਵਿੱਚ ਭੰਡੀ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ। ਸਰਕਾਰ ਦੇ ਮੰਤਰੀਆਂ ਦਾ ਘਿਰਾਓ ਵੀ ਹਰ ਥਾਂ ਤੇ ਕੀਤਾ ਜਾਵੇਗਾ। ਪੰਜਾਬ ਸਰਕਾਰ ਪਾਸੋਂ ਜਨਤਕ ਮੰਗ 10 ਹਜ਼ਾਰ ਸਰਕਾਰੀ ਬੱਸਾਂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਯੂਨੀਅਨ ਹਰ ਤਰ੍ਹਾਂ ਦਾ ਤਿੱਖਾ ਸੰਘਰਸ਼ ਕਰਨ ਲਈ ਤਿਆਰ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਮੁਆਫੀਆਂ ਖਤਮ ਕਰਨ ਦੀ ਥਾਂ ਸਰਕਾਰੀ ਟਰਾਂਸਪੋਰਟ ਖਤਮ ਕਰਕੇ ਪ੍ਰਾਈਵੇਟ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ। ਇਸ ਲਈ ਸਰਕਾਰ ਖ਼ਿਲਾਫ਼ ਆਮ ਲੋਕਾਂ ਨੂੰ ਸਰਕਾਰੀ ਮਹਿਕਮੇ ਬਚਾਉਣ ਦੀ ਲੜਾਈ ਵਿੱਚ ਟਰਾਸਪੋਰਟ ਮੁਲਾਜ਼ਮਾਂ ਦਾ ਸਾਥ ਦੇਣ ਦੀ ਅਪੀਲ ਕਰਦੇ ਹਾਂ। 

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਰੋਹ ਅਤੇ ਰੋਸ ਦਾ ਪ੍ਰਗਟਾਵਾ

Surinder Singh Bains WhatsApp on Sunday 1st March 2026 at 12:35 PM Regarding Rally  ਬਜਟ ਸੈਸ਼ਨ ਦੌਰਾਨ  11 ਮਾਰਚ ਨੂੰ ਮੋਹਾਲੀ ਵਿਖੇ ਰੋਸ ਰੈਲੀ ਦਾ ਐਲਾ...