Monday, 2 March 2026

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਰੋਹ ਅਤੇ ਰੋਸ ਦਾ ਪ੍ਰਗਟਾਵਾ

Surinder Singh Bains WhatsApp on Sunday 1st March 2026 at 12:35 PM Regarding Rally 

ਬਜਟ ਸੈਸ਼ਨ ਦੌਰਾਨ  11 ਮਾਰਚ ਨੂੰ ਮੋਹਾਲੀ ਵਿਖੇ ਰੋਸ ਰੈਲੀ ਦਾ ਐਲਾਨ 

*ਪ ਸ ਸ ਫ (1680) ਵੱਲੋਂ ਰੈਲੀ ਨੂੰ ਸਫਲ ਬਣਾਉਣ ਸਬੰਧੀ ਲੁਧਿਆਣਾ ਵਿਖੇ ਕੀਤੀ ਮੀਟਿੰਗ
*ਏਟਕ ਵਿੱਚ ਸ਼ਾਮਲ ਵੱਖ ਵੱਖ ਜਥੇਬੰਦੀਆਂ ਵੀ ਐਕਸ਼ਨ ਵਿੱਚ ਸ਼ਾਮਲ ਹੋਣਗੀਆਂ 

ਲੁਧਿਆਣਾ
: 2 ਮਾਰਚ 2026: (ਮੀਡੀਆ ਲਿੰਕ ਰਵਿੰਦਰ//ਮੁਲਾਜ਼ਮ ਸਕਰੀਨ ਡੈਸਕ)::

ਪੰਜਾਬ ਦੇ ਵੱਖ ਵੱਖ ਸਰਕਾਰੀ ਵਿਭਾਗਾਂ,  ਬੋਰਡਾਂ ਅਤੇ  ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਸਮੂਹ ਕੱਚੇ, ਠੇਕਾ ਆਧਾਰਤ ਅਤੇ ਆਊਟਸੋਰਸ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਕਰਵਾਉਣ, ਜਨਵਰੀ  2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਵਾਉਣ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 16 ਫੀਸਦੀ ਡੀ ਏ ਜਾਰੀ ਕਰਵਾਉਣ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਸਕੇਲ ਦਿਵਾਉਣ, ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਤੁਰੰਤ ਸੱਤਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਕਰਵਾਉਣ ਆਦਿ ਮੰਗਾਂ ਨੂੰ ਲੈਕੇ ਅਤੇ ਪੰਜਾਬ ਵਿੱਚ ਪਿਛਲੇ ਚਾਰ ਸਾਲਾਂ ਤੋਂ ਹੁਕਮਰਾਨ ਭਗਵੰਤ ਮਾਨ ਸਰਕਾਰ ਦੀਆਂ ਮੁਲਾਜ਼ਮ-ਪੈਨਸ਼ਨਰ ਅਤੇ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ 8 ਮਾਰਚ ਤੋਂ 11 ਮਾਰਚ ਤੱਕ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 11 ਮਾਰਚ ਦੇ ਐਕਸ਼ਨ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਚਾਰ ਵਟਾਂਦਰਾ ਕਰਨ ਵਾਸਤੇ ਅੱਜ ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਅਤੇ ਏਟਕ ਵਿੱਚ ਸ਼ਾਮਲ ਵੱਖ ਵੱਖ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਸੂਬਾਈ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਇੱਕ ਮੀਟਿੰਗ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਦੀ ਪ੍ਰਧਾਨਗੀ ਹੇਠ ਹੋਈ।

ਇਸ ਮੀਟਿੰਗ ਦੌਰਾਨ ਐਕਸ਼ਨ ਦੀਆਂ  ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ।  ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਮੈਲਡੇ ਅਤੇ ਗੁਰਪ੍ਰੀਤ ਸਿੰਘ ਮੰਗਵਾਲ ,ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾਈ ਪ੍ਰਧਾਨ ਜਗਦੀਸ਼ ਸਿੰਘ ਚਾਹਲ ,ਪੁਰਾਣੀ ਪੈਨਸਨ ਪ੍ਰਾਪਤੀ ਮੋਰਚਾ ਦੇ ਸੂਬਾਈ  ਕੋ-ਕਨਵੀਨਰ ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਐਕਟਿੰਗ ਜਨਰਲ ਸਕੱਤਰ ਪ੍ਰਵੀਨ ਕੁਮਾਰ ਲੁਧਿਆਣਾ, ਕਲਾਸ ਫੋਰ ਗੌਰਮਿੰਟ ਇੰਪਲਾਈਜ  ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਮੇਲਾ ਸਿੰਘ ਪੁੰਨਾਂਵਾਲ,ਐਕਟਿੰਗ ਪ੍ਰਧਾਨ ਜਸਵਿੰਦਰ ਪਾਲ ਉੱਘੀ ਅਤੇ ਸੁਰਿੰਦਰ ਸਿੰਘ ਬੈਂਸ ਲੁਧਿਆਣਾ , ਪੀ ਐਸ ਈ ਬੀ ਇੰਪਲਾਈਜ ਫੈਡਰੇਸ਼ਨ ਏਟਕ ਦੇ  ਆਗੂ ਸੁਰਿੰਦਰ ਪਾਲ ਸਿੰਘ ਲਹੌਰੀਆ,ਪਾਵਰ ਕਾਮ ਪੈਨਸ਼ਨਰ ਯੂਨੀਅਨ(ਏਟਕ)ਦੇ ਸੂਬਾ ਪ੍ਰਧਾਨ ਰਾਧੇ ਸ਼ਿਆਮ, ਵਰਕਿੰਗ ਪ੍ਰਧਾਨ ਚਮਕੌਰ ਸਿੰਘ ਬੀਰਮੀ, ਪੀ ਆਰ ਟੀ ਸੀ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ  ਉੱਤਮ ਸਿੰਘ ਬਾਗੜੀ, ਆਲ ਇੰਡੀਆ
ਆਸਾ ਵਰਕਰਜ  ਅਤੇ ਫੈਸਲੀਟੇਟਰ ਯੂਨੀਅਨ ਦੀ ਸੂਬਾ ਪ੍ਰਧਾਨ  ਅਮਰਜੀਤ ਕੌਰ ਰਣ ਸਿੰਘ ਵਾਲਾ,ਆਂਗਨਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਦੇ ਸੂਬਾ ਪ੍ਰਧਾਨ  ਸਰੋਜ ਛਪੜੀਵਾਲਾ ਨੇ ਭਗਵੰਤ ਮਾਨ ਸਰਕਾਰ ਤੇ ਦੋਸ਼ ਲਾਇਆ ਕਿ ਪੰਜਾਬ ਵਿੱਚ ਪਿਛਲੇ ਲਗਭਗ  ਚਾਰ ਸਾਲਾਂ ਤੋਂ  ਲਗਾਤਾਰ ਕੀਤੇ ਜਾ ਰਹੇ  ਨਜ਼ਾਇਜ਼ ਖਰਚਿਆਂ ਅਤੇ ਮੀਡੀਏ ਵਿੱਚ ਫੋਕੀ ਇਸ਼ਤਿਹਾਰਬਾਜੀ ਕਾਰਨ ਪੰਜਾਬ ਦੇ ਸਰਕਾਰੀ ਖਜ਼ਾਨੇ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ। ਪੰਜਾਬ ਸਿਰ ਕਰਜ਼ੇ ਦੀ ਪੰਡ ਬਹੁਤ ਭਾਰੀ ਹੋ ਗਈ ਹੈ।ਇਹਨਾਂ ਮਾੜੇ ਹਾਲਤਾਂ ਕਾਰਨ  ਪੰਜਾਬ ਸਰਕਾਰ ਨੇ ਲੁਧਿਆਣਾ , ਪਟਿਆਲਾ ਅਤੇ ਕਈ ਹੋਰ ਸ਼ਹਿਰਾਂ ਵਿੱਚ ਪੰਜਾਬ ਰਾਜ ਬਿਜਲੀ ਬੋਰਡ, ਪਾਵਰ ਕਾਰਪੋਰੇਸ਼ਨ ਅਤੇ ਕਈ ਹੋਰ ਅਦਾਰਿਆਂ ਦੀ ਬਹੁ ਕੀਮਤੀ ਜਾਇਦਾਦਾਂ ਨੂੰ ਵੇਚਣ ਦੇ ਕੁਰਾਹੇ ਪੈ ਗਈ ਹੈ। 

ਇਹਨਾਂ ਆਗੂਆਂ ਨੇ  ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 16 ਫੀਸਦੀ ਦੀ ਦਰ ਨਾਲ ਡੀ ਏ ਦੀਆਂ ਬਕਾਇਆ ਪਈਆਂ ਪੰਜ ਕਿਸਤਾਂ ਤੁਰੰਤ ਦਿੱਤੀਆਂ ਜਾਣ, ਤਨਖਾਹ ਕਮਿਸ਼ਨ ਦਾ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕੀਤੀ ਜਾਵੇ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕੀਤਾ ਜਾਵੇ, ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ,ਆਸ਼ਾ ਵਰਕਰਾਂ, ਮਿਡ ਡੇਅ ਮੀਲ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਘੱਟੋ ਘੱਟ 26000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ,ਮਿਤੀ 17ਜੁਲਾਈ 2020 ਤੋਂ ਬਾਅਦ ਭਰਤੀ ਸਾਰੇ ਮੁਲਾਜ਼ਮਾਂ ਲਈ ਪੰਜਾਬ ਦੇ ਤਨਖਾਹ ਸ੍ਕੇਲ ਲਾਗੂ ਕੀਤੇ ਜਾਣ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਵੱਖ ਵੱਖ ਅਦਾਲਤੀ ਫੈਸਲੇ ਤੁਰੰਤ ਲਾਗੂ ਕੀਤੇ ਜਾਣ, ਪੰਜਾਬ ਦੇ ਮੁਲਾਜ਼ਮਾਂ ਦੇ ਪੇਂਡੂ  ਭੱਤੇ ਸਮੇਤ ਵੱਖ-ਵੱਖ ਤਰ੍ਹਾਂ ਦੇ ਬੰਦ ਕੀਤੇ 37 ਭੱਤੇ ਤੁਰੰਤ ਬਹਾਲ ਕੀਤੇ ਜਾਣ,
ਪੰਜਾਬ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ ਅਤੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ 2025 ਲੈਕੇ ਆਉਣ, ਨਵੇਂ ਲੇਬਰ ਕੋਡ ਲਾਗੂ ਕਰਨ ਆਦਿ ਲੋਕ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ ਜਾਵੇ, ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਤੁਰੰਤ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੀ ਲੀਡਰਸ਼ਿਪ ਨਾਲ  ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ  ਹੱਲ ਕੀਤੇ ਜਾਣ। 

ਇਸ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 11 ਮਾਰਚ ਦਿਨ ਬੁੱਧਵਾਰ ਨੂੰ ਗੁਰਦਆਰਾ ਸਾਹਿਬ ਫੇਜ਼ 6 ਸਾਹਮਣੇ ਪੰਜਾਬ ਸਰਕਾਰ ਦੇ ਖਿਲਾਫ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ਅਤੇ ਏਟਕ ਨਾਲ ਸਬੰਧਤ ਜਥੇਬੰਦੀਆਂ ਦੇ ਮੁਲਾਜ਼ਮ, ਸਕੀਮ ਵਰਕਰ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ। 

ਇਹ ਵੀ ਨਿਰਣਾ ਲਿਆ ਗਿਆ ਕਿ 5 ਅਤੇ 6 ਮਾਰਚ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰ ਤੇ ਮੀਟਿੰਗਾਂ ਕਰਕੇ ਇਸ ਐਕਸ਼ਨ ਨੂੰ ਸਫਲ ਬਣਾਉਣ ਵਾਸਤੇ ਪੂਰੀਆਂ ਤਿਆਰੀਆਂ ਕੀਤੀਆਂ ਜਾਣ ਅਤੇ ਮਨਿਸਟ੍ਰੀਅਲ ਸਟਾਫ ਵੱਲੋਂ ਜ਼ਿਲ੍ਹਾ ਪੱਧਰ ਤੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕੀਤੀ ਜਾਵੇ। ਮੀਟਿੰਗ ਨੇ ਪੀ ਐਸ ਈ ਬੀ ਇਮਪਲਾਈਜ ਫੈਡਰੇਸ਼ਨ ਏਟਕ  ਦੇ ਪ੍ਰਮੁੱਖ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ ਨੂੰ ਪੰਜਾਬ ਸਰਕਾਰ ਵੱਲੋਂ ਗ੍ਰਿਫਤਾਰ  ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਸ਼ਰਤ ਰਿਹਾਈ ਕੀਤੀ ਜਾਵੇ।

ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਜਗਮੇਲ ਸਿੰਘ ਪੱਖੋਵਾਲ, ਰਾਮ ਲਾਲ ਰਾਮਾਂ ਪਟਿਆਲਾ, ਬਲਕਾਰ ਸਿੰਘ ਸਹੋਤਾ ਫਰੀਦਕੋਟ, ਚਰਨ ਸਿੰਘ ਤਾਜਪੁਰੀ, ਜੋਰਾ ਸਿੰਘ ਮਨਸੂਰਾਂ,ਲਾਭ ਸਿੰਘ ਮਲੌਦ,ਸੀਤਾ ਰਾਮ ਸਰਮਾ ,ਜਸਪਾਲ ਗਡਹੇੜਾ, ਜਸਵਿੰਦਰ ਸਿੰਘ ਫਤਿਹਗੜ ਸਾਹਿਬ ਅਤੇ ਸੁਖਦੇਵ ਫਾਜਿਲਕਾ ਆਦਿ ਆਗੂ ਹਾਜ਼ਰ ਸਨ।

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਰੋਹ ਅਤੇ ਰੋਸ ਦਾ ਪ੍ਰਗਟਾਵਾ

Surinder Singh Bains WhatsApp on Sunday 1st March 2026 at 12:35 PM Regarding Rally  ਬਜਟ ਸੈਸ਼ਨ ਦੌਰਾਨ  11 ਮਾਰਚ ਨੂੰ ਮੋਹਾਲੀ ਵਿਖੇ ਰੋਸ ਰੈਲੀ ਦਾ ਐਲਾ...