Received From Shamsher Singh on Monday 15th September 2025 at 17:01 Regarding Bus Strike
ਕੀ ਇਹ ਸਰਕਾਰ ਵੀ ਨਿੱਜੀਕਰਨ ਵੱਲ ਝੁਕਦੀ ਜਾ ਰਹੀ ਹੈ?
Received From Shamsher Singh on Monday 15th September 2025 at 17:01 Regarding Bus Strike
ਕੀ ਇਹ ਸਰਕਾਰ ਵੀ ਨਿੱਜੀਕਰਨ ਵੱਲ ਝੁਕਦੀ ਜਾ ਰਹੀ ਹੈ?
ਸਰਬਸੰਮਤੀ ਨਾਲ ਚੋਣ ਦੇ ਨਾਲ ਮੌਜੂਦਾ ਸਮੱਸਿਆਵਾਂ ਅਤੇ ਚੁਣੌਤੀਆਂ ਬਾਰੇ ਵਿਚਾਰਾਂ ਵੀ ਹੋਈਆਂ
ਪਨਬੱਸ/PRTC ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ਤੇ-ਸਤਨਾਮ ਸਿੰਘ
ਪੰਜਾਬ/ਚੰਡੀਗੜ੍ਹ ਦੇ ਨਾਲ ਨਾਲ ਪੰਜਾਬ ਤੋਂ ਬਾਹਰ ਵੀ ਆਵਾਜਾਈ ਤੇ ਅਸਰ
ਸਰਕਾਰੀ ਟ੍ਰਾਂਸਪੋਰਟ ਨੂੰ ਬਚਾਉਣ ਲਈ 10 ਹਜ਼ਾਰ ਬੱਸਾਂ ਤੁਰੰਤ ਪਾਵੇ ਸਰਕਾਰ
ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕਰੋ-ਜਸਪਾਲ ਸ਼ਰਮਾ
ਸੰਯੁਕਤ ਕਿਸਾਨ ਮੋਰਚੇ ਦੇ ਮੰਚ ਤੋਂ ਵੀ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਨਾ ਆਪਣੇ ਅੰਦੋਲਨ ਦਾ ਐਲਾਨ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇਹਨਾਂ ਦੇ ਅੰਦੋਲਨ ਦੀ ਵੀ ਹਮਾਇਤ ਕਰ ਦਿੱਤੀ ਹੈ ਅਤੇ ਇਹਨਾਂ ਦੀਆਂ ਮੰਗਾਂ ਦੀ ਵੀ। ਇਸ ਹਮਾਇਤ ਤੋਂ ਬਾਅਦ ਸੰਘਰਸ਼-ਸ਼ੀਲ ਮੁਲਾਜ਼ਮਾਂ ਦੇ ਹੌਂਸਲੇ ਹੋਰ ਬੁਲੰਦ ਹੋ ਗਏ ਹਨ। ਇਸਦੇ ਨਾਲ ਹੀ ਇੱਕ ਗੱਲ ਹੋਰ ਖੁੱਲ੍ਹ ਕੇ ਸਾਹਮਣੇ ਆਈ ਹੈ ਕਿ ਮੋਦੀ ਸਰਕਾਰ ਦੇ ਨਾਲ ਨਾਲ ਪੰਜਾਬ ਦੀ ਕਾਂਗਰਸ ਸਰਕਾਰ ਵੀ ਨਿਜੀਕਰਨ ਦੀ ਹਾਮੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਹੀ ਉਤਸ਼ਾਹਿਤ ਕਰਨ ਵਿਚ ਯਕੀਨ ਰੱਖਦੀ ਹੈ। ਸਟੇਟ ਟਰਾਂਸਪੋਰਟ ਨੂੰ ਡੋਬ ਕੇ ਪ੍ਰਾਈਵੇਟ ਟਰਾਂਸਪੋਰਟਰਾਂ ਦੇ ਬੇੜਿਆਂ ਦੀ ਆਮਦਨ ਵਧਾਉਣ ਵਾਲੇ ਰਵਈਏ ਤੋਂ ਮੁਲਾਜ਼ਮ ਵੀ ਨਿਰਾਸ਼ ਹਨ।
ਜ਼ਿਕਰਯੋਗ ਹੈ ਕਿ ਚੰਨੀ ਸਰਕਾਰ ਨੇ ਸੱਤਾ ਵਿੱਚ ਆਉਂਦਿਆਂ ਸਾਰ ਹੀ ਜਿਹਨਾਂ ਖੇਤਰਾਂ ਦੇ ਦੇ ਕਿਰਤੀਆਂ/ਮੁਲਾਜ਼ਮਾਂ ਨੂੰ ਉਹਨਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਛੇਤੀ ਮੰਨਣ ਦੇ ਭਰੋਸੇ ਦਿੱਤੇ ਸਨ ਉਹਨਾਂ ਨੇ ਇਹਨਾਂ ਮੁਲਾਜ਼ਮਾਂ ਨੰ ਕੀਲ ਲਿਆ ਸੀ। ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਤੂਫ਼ਾਨੀ ਤਰੇਜ਼ੀ ਨਾਲ ਕੁਝ ਐਕਸ਼ਨ ਵੀ ਕੀਤੇ ਸਨ। ਇੰਝ ਲੱਗਦਾ ਸੀ ਕਿ ਹੁਣ ਛੇਤੀ ਕੀਤਿਆਂ ਹੜਤਾਲ ਨਹੀਂ ਹੋਣ ਲੱਗੀ। ਪਰ ਇਹ ਉਮੀਦਾਂ ਕੁਝ ਕੁ ਹਫਤੇ ਹੀ ਕਾਇਮ ਵੀ ਰਹੀਆਂ ਪਰ ਛੇਤੀ ਹੀ ਇਹਨਾਂ ਮੁਲਾਜ਼ਮਾਂ ਦਾ ਚੰਨੀ ਸਰਕਾਰ ਤੋਂ ਵੀ ਮੋਹ ਭੰਗ ਹੋ ਗਿਆ। ਇਸ ਤਰ੍ਹਾਂ ਇੱਕ ਵਾਰ ਫੇਰ ਹੜਤਾਲਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।
ਅੱਜ ਮਿਤੀ 07 ਦਸੰਬਰ 2021 ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਪਨਬੱਸ ਅਤੇ PRTC ਦੀਆਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ। ਇਸ ਮੌਕੇ ਰੈਲੀਆਂ ਵੀ ਹੋਈਆਂ ਧਰਨੇ ਵੀ ਦਿੱਤੇ ਗਏ। ਲੁਧਿਆਣਾ ਡਿਪੂ ਵਿਖੇ ਬੋਲਦਿਆਂ ਪ੍ਰਧਾਨ ਸਤਨਾਮ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਬੜੈਚ , ਸੁਖਵਿੰਦਰ ਸਿੰਘ,ਪੀ ਆਰ ਟੀ ਸੀ ਤੋਂ ਸੁਬਾ ਆਗੂ ਜਗਤਾਰ ਸਿੰਘ,ਡਿਪੂ ਪ੍ਰਧਾਨ ਗੁਰਬਾਜ ਸਿੰਘ, ਦਲਜੀਤ ਸਿੰਘ ਨੇ ਕਿਹਾ ਕਿ ਪਨਬਸ ਅਤੇ PRTC ਦੀ ਹੜਤਾਲ ਪੰਜਾਬ ਸਰਕਾਰ ਵੱਲੋਂ ਜਾਨਬੁੱਝ ਕੇ ਕਰਵਾਈ ਗਈ ਹੈ ਕਿਉਂਕਿ ਯੂਨੀਅਨ ਵਲੋਂ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ 22ਨਵੰਬਰ 2021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਵਿੱਚ ਵੀ ਕਲੀਅਰ ਕੀਤਾ ਗਿਆ ਸੀ ਕਿ ਜੇਕਰ ਹੱਲ ਨਾ ਕੀਤਾ ਤਾਂ ਵਰਕਰ ਤਰੁੰਤ ਹੜਤਾਲ ਤੇ ਚਲੇ ਜਾਣਗੇ। ਇਸਦੇ ਬਾਵਜੂਦ ਗੱਲ ਅੱਗੇ ਨਹੀਂ ਵੱਧ ਸਕੀ।
ਇਸਦੇ ਨਾਲ ਹੀ ਮੰਤਰੀ ਨੇ ਕਿਹਾ ਸੀ ਕਿ ਠੀਕ ਹੈ ਪ੍ਰੰਤੂ ਕੈਬਨਿਟ ਮੀਟਿੰਗ ਵਿੱਚ ਹੱਲ ਨਹੀਂ ਕੀਤਾ ਗਿਆ ਅਤੇ ਆਗੂ ਵਲੋਂ ਪਹਿਲਾਂ ਮੰਤਰੀ ਦੇ ਪੀ ਏ ਫੇਰ ਓ ਐਸ ਡੀ ਨਾਲ ਫੋਨ ਤੇ ਸੰਪਰਕ ਕੀਤਾ ਗਿਆ ਅਤੇ ਹੱਲ ਨਾ ਹੋਣ ਤੇ ਆਪਣੇ ਸੰਘਰਸ਼ ਦਾ ਐਲਾਨ ਕੀਤਾ ਗਿਆ ਪ੍ਰੰਤੂ ਸਰਕਾਰ ਵਲੋਂ ਕੋਈ ਮੀਟਿੰਗ ਜਾ ਠੋਸ ਹੱਲ ਨਹੀਂ ਕੀਤਾ ਗਿਆ। ਮਤਲਬ ਕਿ ਇੱਕ ਵਾਰ ਫੇਰ ਲਟਕਣਬਾਜ਼ੀ ਵਰਗਾ ਰਵਈਆ ਸਾਹਮਣੇ ਆ ਗਿਆ ਹੈ। ਸਿੱਟੇ ਵੱਜੋਂ ਇਹਨਾਂ ਮੁਲਾਜ਼ਮਾਂ ਨੂੰ ਮਜਬੂਰਨ 7 ਦਸੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਤੇ ਜਾਣਾ ਪਿਆ। ਹੜਤਾਲ ਸ਼ੁਰੂ ਹੋਣ ਨਾਲ ਵੱਖ ਵੱਖ ਰੂਟਾਂ ਤੇ ਵੱਖ ਸਟੇਸ਼ਨਾਂ ਤੇ ਸਵਾਰੀਆਂ ਨੂੰ ਖੱਜਲ ਖੁਆਰ ਹੋਣਾ ਪਿਆ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14 ਸਤੰਬਰ 2021 ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਫੇਰ 6 ਅਕਤੂਬਰ 2021 ਨੂੰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ ਫੇਰ 12 ਅਕਤੂਬਰ 2021 ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿੱਚ ਪੱਕੇ ਕੀਤਾ ਜਾਵੇਗਾ ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾ ਤੋੜਨ ਦੀ ਨੀਤੀ ਨਜ਼ਰ ਆਉਂਦੀ ਦਿੱਸੀ ਕਿ ਸਰਕਾਰੀ ਟਰਾਂਸਪੋਰਟ ਖਤਮ ਕਰਨ ਨੂੰ ਸਰਕਾਰ ਤਿਆਰ ਹੈ।
ਇਸ ਲਈ ਸੰਘਰਸ਼ ਦਾ ਹੀ ਰਸਤਾ ਬਾਕੀ ਬਚਿਆ ਹੈ। ਸੰਘਰਸ਼ ਕਰਨ ਦਾ ਯੂਨੀਅਨ ਨੇ ਫੈਸਲਾ ਕੀਤਾ ਤੇ ਮਿਤੀ 22 ਨਵੰਬਰ 2021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਵਿੱਚ 3 ਸਾਲ ਵਾਲੇ ਠੇਕੇ ਤੇ ਰੱਖੇ ਮੁਲਾਜ਼ਮ ਜੋ ਪੰਜਾਬ ਸਰਕਾਰ ਅਤੇ ਵੱਖ-ਵੱਖ ਰਾਜਾਂ ਨੇ ਪੱਕੇ ਕੀਤੇ ਦੇ ਸਬੂਤਾਂ ਸਮੇਤ ਗੱਲ ਰੱਖਣ ਤੇ ਮੰਤਰੀ ਜੀ ਨੇ ਪਨਬੱਸ ਅਤੇ PRTC ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫੇਰ ਭਰੋਸਾ ਦਿੱਤਾ ਕਿ ਆਉਣ ਵਾਲੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਜਾਵੇਗਾ ਪ੍ਰੰਤੂ 1 ਦਸੰਬਰ ਦੀ ਕੈਬਨਿਟ ਮੀਟਿੰਗ ਵੀ ਵਿੱਚ ਕੋਈ ਹੱਲ ਨਹੀਂ ਕੱਢਿਆ ਗਿਆ ਜਿਸ ਕਾਰਨ ਮੁਲਾਜ਼ਮਾਂ ਨੂੰ ਇਹ ਕਲੀਅਰ ਹੋ ਗਿਆ ਹੈ ਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਲਈ ਸੰਜੀਦਾ ਨਹੀਂ ਹੈ।
ਦੂਜੇ ਪਾਸੇ ਸਰਕਾਰ ਐਲਾਨ ਤੇ ਐਲਾਨ ਕਰ ਰਹੀ ਹੈ ਪ੍ਰੰਤੂ ਕੋਈ ਵੀ ਹੱਲ ਨਹੀਂ ਕੀਤਾ ਜਾ ਰਿਹਾ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਕਰੋਨਾ ਮਹਾਂਮਾਰੀ ਵਿੱਚ ਡਿਊਟੀਆਂ ਕੀਤੀਆਂ ਅਤੇ 8 ਮੁਲਾਜ਼ਮਾਂ ਦੀਆਂ ਜਾਨਾਂ ਵੀ ਗਈਆਂ। ਇਹਨਾਂ ਸ਼ਹੀਦਾਂ ਨੂੰ ਸਰਕਾਰ ਵਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਸਰਕਾਰ ਵਾਂਗ ਸਰਕਾਰ ਦੇ ਅਧਿਕਾਰੀ ਵੀ ਝੂਠੇ ਹਨ ਅਧਿਕਾਰੀਆਂ ਵਲੋਂ ਕਰੋਨਾ ਵਿੱਚ ਮੋਤ ਹੋਣ ਤੇ ਪਰਿਵਾਰ ਨੂੰ 50 ਲੱਖ ਰੁਪਏ ਦੇਣ ਲਈ ਲਿਖਤੀ ਭਰੋਸਾ ਦਿੱਤਾ ਸੀ ਪ੍ਰੰਤੂ ਕਿਸੇ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਅਤੇ ਹੁਣ ਮੁਲਾਜ਼ਮਾਂ ਦੇ ਬਣਦੇ ਹੱਕਾਂ ਲਈ ਰੱਖੇ ਸੰਘਰਸ਼ ਨੂੰ ਝੂਠੇ ਪਰਚੇ ਦਰਜ ਕਰਕੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਮਨ ਦੀ ਇਹ ਨੀਤੀ ਸਾਨੂੰ ਸੰਘਰਸ਼ ਦੇ ਰਸਤੇ ਤੋਂ ਨਹੀਂ ਹਟਾ ਸਕੇਗੀ।
ਉਹਨਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜ਼ਾਰ ਸਰਕਾਰੀ ਬੱਸਾਂ ਤੁਰੰਤ ਸਰਕਾਰੀ ਟਰਾਂਸਪੋਰਟ ਦੇ ਬੇੜੇ ਵਿੱਚ ਪਾਈਆਂ ਜਾਣ ਪਰ ਝੂਠੀ ਚੰਨੀ ਸਰਕਾਰ ਵੱਲੋਂ ਕੋਈ ਵੀ ਬੱਸ ਸਰਕਾਰੀ ਖਜ਼ਾਨੇ ਵਿਚੋਂ ਨਹੀਂ ਪਾਈ ਗਈ। ਪਨਬੱਸ ਅਤੇ PRTC ਅਦਾਰੇ ਵਿੱਚ ਬੈਂਕਾਂ ਤੋਂ ਕਰਜ਼ਾ ਲੈ ਕੇ ਬੱਸਾਂ ਪਾਈਆ ਜਾ ਰਹੀਆਂ ਹਨ। ਮੁਲਾਜ਼ਮ ਇਹ ਕਰਜ਼ਾ ਆਪਣੀ ਮਿਹਨਤ ਨਾਲ ਉਤਾਰਦੇ ਹਨ ਅਤੇ ਲੋਕਾਂ ਨੂੰ ਟਰਾਂਸਪੋਰਟ ਦੀ ਸਹੂਲਤ ਦਿੰਦੇ ਹਨ। ਸਰਕਾਰੀ ਖਜ਼ਾਨੇ ਦਾ ਇਸ ਨਾਲ ਦੂਰ ਦੂਰ ਦਾ ਕੋਈ ਸਬੰਧ ਨਹੀਂ ਹੈ ਸਰਕਾਰ ਆਪਣੀ ਫੋਕੀ ਵਾਹ ਵਾਹ ਖੱਟ ਰਹੀ ਹੈ।
ਉਲਟਾ ਬੱਸਾਂ ਕਰਜ਼ੇ ਤੇ ਪਾਉਣ ਨੂੰ ਮਨਜ਼ੂਰੀ ਵੀ ਬਹੁਤ ਦੇਰੀ ਨਾਲ ਦਿੱਤੀ ਜਾਂਦੀ ਹੈ ਜਿਸ ਕਾਰਨ ਪੰਜਾਬ ਰੋਡਵੇਜ਼ ਦੀਆਂ 2407 ਬੱਸਾਂ ਵਿੱਚੋ ਸਿਰਫ 399 ਬੱਸਾਂ ਹੀ ਰਹਿ ਗਈਆਂ ਹਨ। ਪੰਜਾਬ ਦੀ ਅਬਾਦੀ 2 ਕਰੋੜ ਹੈ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਫ੍ਰੀ ਸਫ਼ਰ ਸਹੂਲਤਾਂ ਦੇਣ ਦੇ ਐਲਾਨ ਕਰ ਰਹੇ ਹਨ ਇਹ ਹਵਾ ਵਿੱਚ ਤਲਵਾਰਾਂ ਮਾਰਨ ਤੇ ਚੋਣ ਜੁੰਮਲਿਆਂ ਤੋਂ ਬਿਨਾਂ ਕੁੱਝ ਵੀ ਨਹੀਂ ਹੈ।
ਹੁਣ ਵੀ ਸਰਕਾਰ ਮੀਟਿੰਗ ਕਰਕੇ ਸਾਰਥਿਕ ਹੱਲ ਕਰਨ ਦੀ ਥਾਂ ਤੇ ਉਲਟਾ ਡਰਾਉਣ ਧਮਕਾਉਣ ਤੇ ਲੱਗੀ ਹੋਈ ਹੈ ਜਿਸ ਨੂੰ ਟਰਾਂਸਪੋਰਟ ਕਾਮਾਂ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ ਅਤੇ ਆਮ ਜਨਤਾ ਸਟੂਡੈਂਟਸ ਯੂਨੀਅਨ, ਕਿਸਾਨ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਟ੍ਰੇਡ ਯੂਨੀਅਨਾਂ ਅਤੇ ਲੋਕਾਂ ਵਲੋਂ ਹੱਕੀ ਅਤੇ ਜਾਇਜ ਮੰਗਾਂ ਲਈ ਰੱਖੇ ਸੰਘਰਸ਼ ਨੂੰ ਭਰਵੀਂ ਹਮਾਇਤ ਮਿਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ 9 ਦਸੰਬਰ 2021 ਦੀ ਕੈਬਨਿਟ ਮੀਟਿੰਗ ਵਿੱਚ ਕੋਈ ਹੱਲ ਨਾ ਕੀਤਾ ਗਿਆ ਤਾਂ ਇਸ ਮਕਸਦ ਲਈ ਸਮੂੰਹ ਵਰਗਾਂ ਨੂੰ ਨਾਲ ਲੈਕੇ ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਦੇ ਘਰ ਅੱਗੇ ਧਰਨਾ ਦੇਣ ਸਮੇਤ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਸਾਡੇ ਕੋਲ ਸਿਰਫ ਸੰਘਰਸ਼ ਵਾਲਾ ਰਸਤਾ ਹੀ ਬਾਕੀ ਬਚਿਆ ਹੈ।
ਮੁਲਾਜ਼ਮ ਸੰਗਠਨ ਦੇ ਜਨਰਲ ਸਕੱਤਰ ਪ੍ਰਵੀਨ ਕੁਮਾਰ ਅਤੇ ਪੀ ਆਰ ਟੀ ਸੀ ਤੋਂ ਅੰਮ੍ਰਿਤ ਸਿੰਘ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਬਚਾਉਣ, 10 ਹਜ਼ਾਰ ਸਰਕਾਰੀ ਬੱਸਾਂ ਬੇੜੇ ਵਿੱਚ ਪਾਉਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ, ਅਡਵਾਂਸ ਬੁੱਕਰ, ਡਾਟਾ ਐਂਟਰੀ ਉਪਰੇਟਰਾ ਦੀ ਤਨਖ਼ਾਹ ਵਿੱਚ ਵਾਧਾ ਕਰਨ ਅਤੇ ਨਜਾਇਜ਼ ਕੰਡੀਸ਼ਨਾਂ ਲਗਾ ਕੇ ਕੱਢੇ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਜੇਕਰ ਕੋਈ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ 10 ਦਸੰਬਰ ਤੋਂ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਹਲਕੇ ਵਿੱਚ ਰੋਸ ਧਰਨਾ,ਝੰਡਾ ਮਾਰਚ ਸਮੇਤ ਤਿੱਖੇ ਐਕਸ਼ਨ ਕੀਤੇ ਜਾਣਗੇ। ਇਸ ਹੜਤਾਲ ਅਤੇ ਐਕਸ਼ਨਾਂ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜੁੰਮੇਵਾਰੀ ਪੰਜਾਬ ਸਰਕਾਰ ਅਤੇ ਮਹਿਕਮੇ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।
ਸੰਯੁਕਤ ਕਿਸਾਨ ਮੋਰਚਾ ਵੱਲੋਂ ਰੋਡਵੇਜ਼ ਮੁਲਾਜ਼ਮਾਂ ਦੇ ਅੰਦੋਲਨ ਦੀ ਹਮਾਇਤ
2rd August 2021 at 2:59 PM
ਅਣਮਿੱਥੇ ਸਮੇਂ ਦੀ ਹੜਤਾਲ//ਪੰਜਾਬ ਭਰ ਵਿਚ ਗੁਪਤ ਐਕਸ਼ਨ ਦੀ ਚੇਤਾਵਨੀ
ਸਰਕਾਰੀ ਰੋਡਵੇਜ਼ ਨੂੰ ਨਿਜੀ ਸੈਕਟਰ ਵਿਚ ਬਦਲਣ ਦੀਆਂ ਗੁਝੀਆਂ ਸਾਜ਼ਿਸ਼ਾਂ ਵਿਰੁੱਧ ਰੋਡਵੇਜ਼ ਮੁਲਾਜ਼ਮਾਂ ਵਿੱਚ ਗੁੱਸਾ ਵੀ ਹੈ ਅਤੇ ਰੋਸ ਵੀ। ਇਸਦੇ ਸਿੱਟੇ ਵੱਜੋਂ ਉਹਨਾਂ ਨੇ ਦੋ ਅਗਸਤ ਨੂੰ ਵੀ ਰੋਸ ਦਾ ਪ੍ਰਗਟਾਵਾ ਕੀਤਾ। ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਲੁਧਿਆਣਾ ਡਿਪੂ ਗੇਟ ਤੇ ਗੇਟ ਰੈਲੀ ਕੀਤੀ ਗਈ। ਇਸ ਗੇਟ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਸਤਨਾਮ ਸਿੰਘ ਡਿਪੂ ਪ੍ਰਧਾਨ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਆਰ ਟੀ ਸੀ ਦੇ ਡਿਪੂ ਪ੍ਰਧਾਨ ਗੁਰਬਾਜ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਸਰਕਾਰ ਆਪਣੀ ਝੂਠੀ ਲੜਾਈ ਵਿਖਾਕੇ ਪੰਜਾਬ ਦੀ ਜਨਤਾ ਨਾਲ ਧੋਖਾ ਕਰਕੇ 2022 ਵਿੱਚ ਸਰਕਾਰ ਬਣਾਉਣ ਦੀ ਝਾਕ ਵਿੱਚ ਹੈ ਪਰ ਪੰਜਾਬ ਦੇ ਲੋਕ ਇਹਨਾਂ ਸਿਆਸੀ ਪੈਂਤੜਿਆਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ।
ਪਹਿਲਾਂ ਸਰਕਾਰ ਟਰਾਂਸਪੋਰਟ ਮਾਫੀਆ ਖਤਮ ਕਰੇ, ਘਰ ਘਰ ਰੋਜ਼ਗਾਰ ਦੇਵੇ ,ਰੇਤ ਮਾਫੀਆ, ਕੇਬਲ ਮਾਫੀਆ, ਨਸ਼ਾ ਮਾਫੀਆ ਖਤਮ ਕਰੇ, ਪਹਿਲੀ ਕੈਬਨਿਟ ਮੀਟਿੰਗ ਵਿੱਚ ਪੱਕੇ ਕਰਨ ਵਾਲੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ ਨਹੀਂ ਤਾਂ ਹਰੇਕ ਸਥਾਨ ਤੇ ਮੰਤਰੀਆਂ ਦਾ ਵਿਰੋਧ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਕਮਾਈ ਵਾਲੇ ਮਹਿਕਮੇ ਪਨਬੱਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਜਦੋਂ ਵੀ ਹੜਤਾਲ ਕੀਤੀ ਜਾਂਦੀ ਹੈ ਤਾਂ ਮੀਟਿੰਗ ਵਿੱਚ ਮੰਤਰੀ ਵਲੋਂ ਵੱਡੀਆਂ ਵੱਡੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ। ਪਿਛਲੇ ਦਿਨੀਂ ਕੀਤੀ ਗਈ ਹੜਤਾਲ ਵਿੱਚ ਪਟਿਆਲਾ ਪ੍ਰਸ਼ਾਸਨ ਵਲੋਂ ਦਿੱਤੀ ਮੀਟਿੰਗ ਪੰਜਾਬ ਭਵਨ ਵਿਖੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ ਜਿਸ ਵਿੱਚ ਮੰਤਰੀ ਵਲੋਂ ਯੂਨੀਅਨ ਨੂੰ 10 ਦਿਨ ਵਿੱਚ ਪ੍ਰਪੋਜ਼ਲ ਬਣਾ ਕੇ ਦੇਣ ਲਈ ਕਿਹਾ ਗਿਆ ਸੀ। ਫੇਰ ਇਹ ਵੱਡਾ ਕਹਿ ਕਿ ਲਟਕਾਇਆ ਕਿ ਅਸੀਂ 7 ਦਿਨ ਵਿੱਚ ਕੈਬਨਿਟ ਮੀਟਿੰਗ ਕਰਕੇ ਹੱਲ ਕਰਾਂਗੇ। ਯੂਨੀਅਨ ਨੇ ਇਹ ਵੀ ਮੰਨ ਲਿਆ ਅਤੇ 14 ਦਿਨ ਦੇ ਦਿੱਤੇ ਸੀ।
ਹੁਣ ਪ੍ਰਪੋਜ਼ਲ ਬਣਾ ਕੇ ਮਿਤੀ 12 ਜੁਲਾਈ 2021 ਨੂੰ ਸੈਕਟਰੀ ਸਟੇਟ ਟਰਾਂਸਪੋਰਟ ਪੰਜਾਬ ਨੂੰ ਸੈਕਟਰੀਏਟ ਵਿਖੇ ਰਸੀਵ ਕਰਵਾ ਦਿੱਤੀ ਗਈ ਸੀ ਅਤੇ ਫੈਸਲੇ ਅਨੁਸਾਰ 14 ਦਿਨ 26 ਜੁਲਾਈ ਨੂੰ ਪੂਰੇ ਹੋ ਚੁੱਕੇ ਹਨ ਪਰ ਬਦਕਿਸਮਤੀ ਇਹ ਹੈ ਕਿ ਕੈਪਟਨ ਸਾਹਿਬ ਵਾਂਗ ਉਹਨਾਂ ਦੇ ਮੰਤਰੀ ਵੀ ਮੁਲਾਜ਼ਮਾਂ ਨਾਲ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਕਰਨ ਵੱਲ ਕੋਈ ਧਿਆਨ ਨਹੀਂ ਦੇ ਰਹੇ।
ਇਸ ਮੌਕੇ ਮੀਤ ਪ੍ਰਧਾਨ ਸੁਖਦੇਵ ਸਿੰਘ ਅਤੇ ਸੈਕਟਰੀ ਪ੍ਰਵੀਨ ਕੁਮਾਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਜੇ ਵੀ ਸਾਡੇ ਮਸਲਿਆਂ ਦਾ ਹੱਲ ਨਾ ਕੱਢਿਆ ਤਾਂ ਪਨਬੱਸ ਅਤੇ ਪੀ ਆਰ ਟੀ ਸੀ ਦੇ ਸਮੁੱਚੇ ਕਾਮੇ ਮਿਤੀ 9-10-11 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਕੈਪਟਨ ਅਮਰਿੰਦਰ ਸਿੰਘ ਜਾਂ ਨਵਜੋਤ ਸਿੰਘ ਸਿੱਧੂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਇਸ ਤਰ੍ਹਾਂ ਸੁੱਤੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਲਈ ਰੋਸ ਵਖਾਵਾਂ ਕਰਨਗੇ। ਜੇਕਰ ਫਿਰ ਵੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਇਸ ਹੜਤਾਲ ਨੂੰ ਅਣਮਿੱਥੇ ਸਮੇ ਦੀ ਹੜਤਾਲ ਚ ਬਦਲ ਕੇ ਮੁਕੰਮਲ ਚੱਕਾ ਜਾਮ ਪਨਬੱਸ ਅਤੇ ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਤੇ ਗੁਪਤ ਐਕਸ਼ਨ ਸਾਰੇ ਪੰਜਾਬ ਚ ਕਰਨ ਲਈ ਜਥੇਬੰਦੀ ਮਜਬੂਰ ਹੋਵੇਗੀ ਜਿਸਦੀ ਜ਼ਿੰਮੇਵਾਰੀ ਕਾਗਰਸ ਸਰਕਾਰ ਦੀ ਹੋਵੇਗੀ।
ਇਸ ਮੌਕੇ ਸ੍ਰਰਪ੍ਰਸਤ ਸਿਕੰਦਰ ਸਿੰਘ, ਚੇਅਰਮੈਨ ਗੁਰਵਿੰਦਰ ਸਿੰਘ, ਤਜਿੰਦਰ ਸਿੰਘ,ਅਮਨਦੀਪ ਸਿੰਘ, ਵਰਕਸ਼ਾਪ ਤੋਂ ਅਮਰਜੀਤ ਸਿੰਘ ਅਤੇ ਪੀ ਆਰ ਟੀ ਸੀ ਤੋਂ ਕੈਸ਼ੀਅਰ ਦਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖਿਲਾਫ ਤਿੱਖੇ ਸੰਘਰਸ਼ ਕੀਤੇ ਜਾਣਗੇ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ 3-4 ਅਗਸਤ ਦੀ ਦੋ ਰੋਜ਼ਾ ਹੜਤਾਲ ਵਿੱਚ ਪਨਬੱਸ ਅਤੇ ਪੀ ਆਰ ਟੀ ਸੀ ਦੇ ਮੁਲਾਜ਼ਮ ਸ਼ਾਮਿਲ ਹੋ ਕੇ ਦੋਵੇਂ ਦਿਨ ਬੱਸ ਸਟੈਂਡ ਬੰਦ ਕਰਕੇ 3-4 ਅਗਸਤ ਨੂੰ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਣਗੇ। ਬੱਸਾਂ ਵਿੱਚ ਭੰਡੀ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ। ਸਰਕਾਰ ਦੇ ਮੰਤਰੀਆਂ ਦਾ ਘਿਰਾਓ ਵੀ ਹਰ ਥਾਂ ਤੇ ਕੀਤਾ ਜਾਵੇਗਾ। ਪੰਜਾਬ ਸਰਕਾਰ ਪਾਸੋਂ ਜਨਤਕ ਮੰਗ 10 ਹਜ਼ਾਰ ਸਰਕਾਰੀ ਬੱਸਾਂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਯੂਨੀਅਨ ਹਰ ਤਰ੍ਹਾਂ ਦਾ ਤਿੱਖਾ ਸੰਘਰਸ਼ ਕਰਨ ਲਈ ਤਿਆਰ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਮੁਆਫੀਆਂ ਖਤਮ ਕਰਨ ਦੀ ਥਾਂ ਸਰਕਾਰੀ ਟਰਾਂਸਪੋਰਟ ਖਤਮ ਕਰਕੇ ਪ੍ਰਾਈਵੇਟ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ। ਇਸ ਲਈ ਸਰਕਾਰ ਖ਼ਿਲਾਫ਼ ਆਮ ਲੋਕਾਂ ਨੂੰ ਸਰਕਾਰੀ ਮਹਿਕਮੇ ਬਚਾਉਣ ਦੀ ਲੜਾਈ ਵਿੱਚ ਟਰਾਸਪੋਰਟ ਮੁਲਾਜ਼ਮਾਂ ਦਾ ਸਾਥ ਦੇਣ ਦੀ ਅਪੀਲ ਕਰਦੇ ਹਾਂ।
Monday 5th July 2021 at 3:13 PM
ਸਾਰੇ ਮਸਲਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ
ਪੰਜਾਬ ਗੌਰਮਿੰਟ ਡਰਾਈਵਰ ਅਤੇ ਟੈਕਨੀਕਲ ਯੂਨੀਅਨ (ਰਜਿ:) ਪੰਜਾਬ ਦੇ ਵਫਦ ਵੱਲੋਂ ਪੰਜਾਬ ਸਰਕਾਰ ਦੁਆਰਾ ਮੁਲਾਜ਼ਮਾਂ ਦੀਆਂ ਮੰਗਾਂ ਸੁਣਨ ਲਈ ਬਣਾਈ ਗਈ ਅਫਸਰਾਂ ਸਾਹਿਬਾਨਾਂ ਦੀ ਕਮੇਟੀ ਨੂੰ ਨਾਲ ਮੁਲਾਕਾਤ ਹੋਈ। ਇਸ ਮੀਟਿੰਗ ਦੌਰਾਨ ਆਪਣੀਆਂ ਮੰਗਾਂ ਅਤੇ ਉਹਨਾਂ ਤੇ ਵਿਚਾਰ-ਵਟਾਂਦਰਾ ਕਰਨ ਲਈ ਗੱਲਬਾਤ ਹੋਈ। ਇਸਦੇ ਨਾਲ ਹੀ ਪੇ-ਕਮਿਸ਼ਨ ਦੀ ਸਮੀਖਿਆ ਵੀ ਕੀਤੀ ਗਈ।
ਯੂਨੀਅਨ ਦੇ ਸੂਬਾ ਪ੍ਰਧਾਨ ਸ. ਜਰਨੈਲ ਸਿੰਘ ਨਥਾਣਾ ਅਤੇ ਜਨਰਲ ਸਕੱਤਰ ਸ. ਪ੍ਰੇਮਜੀਤ ਸਿੰਘ ਬੁੱਟਰ ਦੀ ਅਗਵਾਈ ਹੇਠ ਸਾਰੇ ਮੈਂਬਰ ਇੱਕਜੁਊਟ ਹੋਏ। ਯੂਨੀਅਨ ਦੇ ਵਫਦ ਨੇ ਪੰਜਾਬ ਦੇ ਸਮੂਹ ਸਰਕਾਰੀ ਅਤੇ ਅਰਧ-ਸਰਕਾਰੀ ਡਰਾਈਵਰਾਂ ਦੇ ਹੱਕਾਂ ਦੀਆਂ ਮੰਗਾਂ ਨੂੰ ਪੁਰਜ਼ੋਰ ਤਰੀਕੇ ਨਾਲ ਅਫਸਰਾਂ ਦੀ ਕਮੇਟੀ ਸਾਹਮਣੇ ਰੱਖਿਆ।
ਮੀਟਿੰਗ ਵਿੱਚ ਯੂਨੀਅਨ ਦੇ ਜਨਰਲ ਸਕੱਤਰ ਸ਼੍ਰੀ ਪ੍ਰੇਮਜੀਤ ਸਿੰਘ ਬੁੱਟਰ ਵੱਲੋਂ 2011 ਵਿੱਚ ਸਰਕਾਰ ਦੁਆਰਾ ਗਠਿਤ ਅਨਾਮਲੀ ਕਮੇਟੀ ਦੁਆਰਾ ਡਰਾਈਵਰਾਂ ਦੇ ਪੇਅ-ਸਕੇਲ ਵਿੱਚ ਪਾਏ ਫਰਕ ਬਾਰੇ ਵੀ ਦੱਸਿਆ ਗਿਆ। ਇਸ ਫਰਕ ਨੂੰ ਖਤਮ ਕਰਦੇ ਹੋਏ 10300-34800 ਗ੍ਰੇਡ-ਪੇਅ 3200 ਦਾ ਪੇਅ-ਸਕੇਲ ਦੇਣ ਅਤੇ ਸਪੈਸ਼ਲ ਪੇ ਰੁਪਏ 1400/-, ਜੋ ਕਿ ਪੰਜਾਬ ਦੇ ਡਰਾਈਵਰਾਂ ਲਈ ਬੰਦ ਕੀਤਾ ਜਾ ਰਿਹਾ ਹੈ, ਨੂੰ ਸਿਵਲ ਸਕੱਤਰੇਤ, ਚੰਡੀਗੜ੍ਹ ਦੇ ਡਰਾਈਵਰਾਂ ਦੀ ਤਰਜ਼ ਤੇ 1400 ਨੂੰ ਡਬਲ ਕਰਕੇ ਰੁਪਏ 2800/- ਦੇਣ ਦੀ ਬੇਨਤੀ ਵੀ ਕੀਤੀ ਗਈ।
ਇਸ ਤੋਂ ਇਲਾਵਾ ਯੂਨੀਅਨ ਵੱਲੋਂ ਪੁਰਾਣੀਆਂ ਚੱਲਦੀਆਂ ਆ ਰਹੀਆਂ ਮੰਗਾਂ ਜਿਵੇਂ ਕਿ ਸਾਰੀਆਂ ਸਰਕਾਰੀ ਗੱਡੀਆਂ ਦਾ ਬੀਮਾ ਕਰਵਾਉਣ, ਰਿਸਕ ਵੱਜੋਂ ਡਰਾਈਵਰਾਂ ਦਾ 25 ਲੱਖ ਰੁਪਏ ਦਾ ਜੀਵਨ ਬੀਮਾ ਕਰਵਾਉਣਾ, ਡਰਾਈਵਰਾਂ ਦੀਆਂ ਤਰੱਕੀਆਂ ਸਮਾਂਬੱਧ ਕਰਨ (10 ਸਾਲਾਂ ਦੀ ਸੇਵਾ ਉਪਰੰਤ ਗ੍ਰੇਡ-2 ਵਿੱਚ ਸੁਪਰਵਾਈਜ਼ਰ ਅਤੇ 15 ਸਾਲਾਂ ਦੀ ਸੇਵਾ ਉਪਰੰਤ ਸੀਨੀਅਰ ਸੁਪਰਵਾਈਜ਼ਰ), ਰੈਗੂਲਰ ਪੱਧਰ ਤੇ ਨਵੀਂਆਂ ਭਰਤੀਆਂ ਕਰਨਾ, ਕੱਚੇ ਡਰਾਈਵਰਾਂ ਨੂੰ ਜਲਦ ਤੋਂ ਜਲਦ ਪੱਕਾ ਕਰਨਾ ਅਤੇ ਘੱਟੋ-ਘੱਟ 2000/- ਰੁਪਏ ਪ੍ਰਤੀ ਮਹੀਨਾਂ ਸਫਰੀ ਭੱਤਾ ਦੇਣ ਦੀ ਵੀ ਬੇਨਤੀ ਕੀਤੀ ਗਈ।
ਯੂਨੀਅਨ ਦੇ ਜਨਰਲ ਸਕੱਤਰ ਸ਼੍ਰੀ ਪ੍ਰੇਮਜੀਤ ਸਿੰਘ ਬੁੱਟਰ ਵੱਲੋਂ ਦੱਸਿਆ ਗਿਆ ਕਿ ਅਫਸਰ ਸਾਹਿਬਾਨਾਂ ਦੀ ਕਮੇਟੀ ਵੱਲੋਂ ਉਹਨਾਂ ਦੀਆਂ ਸਾਰੀਆਂ ਮੰਗਾਂ ਨੂੰ ਬੜੀ ਧਿਆਨ ਨਾਲ ਸੁਣਿਆ ਗਿਆ ਅਤੇ ਉਹਨਾਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਇਹਨਾਂ ਮੰਗਾਂ ਦਾ ਜਲਦ ਹੀ ਹੱਲ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਪੰਜਾਬ ਗੌਰਮਿੰਟ ਡਰਾਈਵਰ ਅਤੇ ਟੈਕਨੀਕਲ ਯੂਨੀਅਨ (ਰਜਿ:) ਪੰਜਾਬ ਦੇ ਉਪਰੋਕਤ ਅਹੁਦੇਦਾਰਾਂ ਦੇ ਨਾਲ ਸ. ਹਰਵਿੰਦਰ ਸਿੰਘ ਕਾਲਾ, ਚੇਅਰਮੈਨ ਆਲ ਇੰਡੀਆ ਗੌਰਮਿੰਟ ਡਰਾਈਵਰ ਕੰਨਫੈਡਰੇਸ਼ਨ, ਸ਼੍ਰੀ ਅਨਿਲ ਕੁਮਾਰ, ਸਕੱਤਰ ਆਲ ਇੰਡੀਆ ਗੌਰਮਿੰਟ ਡਰਾਈਵਰ ਕੰਨਫੈਡਰੇਸ਼ਨ, ਸ਼੍ਰੀ ਪਵਨ ਕੁਮਾਰ, ਪ੍ਰਧਾਨ ਸਿਵਲ ਸਕੱਤਰੇਤ, ਚੰਡੀਗੜ੍ਹ, ਸ. ਨਰਿੰਦਰ ਸਿੰਘ, ਸੁਪਰਵਾਈਜ਼ਰ, ਸਿਵਲ ਸਕੱਤਰੇਤ, ਚੰਡੀਗੜ੍ਹ, ਸ. ਲੱਖਵਿੰਦਰ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ, ਸ. ਹਿੰਮਤ ਸਿੰਘ ਰੋਪੜ, ਸ. ਪਲਵਿੰਦਰ ਸਿੰਘ ਰੋਪੜ, ਸ਼੍ਰੀ ਦਲਜੀਤ ਕੌਸ਼ਲ, ਪ੍ਰਧਾਨ ਚੰਡੀਗੜ੍ਹ, ਸ. ਬਲਵੀਰ ਸਿੰਘ ਭੰਗੂ, ਸ. ਮਨਮੋਹਨ ਸਿੰਘ, ਸ. ਸੁਖਵਿੰਦਰ ਸਿੰਘ ਵਾਹਲਾ ਸ਼ਾਮਿਲ ਹੋਏ।
Surinder Singh Bains WhatsApp on Sunday 1st March 2026 at 12:35 PM Regarding Rally ਬਜਟ ਸੈਸ਼ਨ ਦੌਰਾਨ 11 ਮਾਰਚ ਨੂੰ ਮੋਹਾਲੀ ਵਿਖੇ ਰੋਸ ਰੈਲੀ ਦਾ ਐਲਾ...